29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਨਾਮ ਵਿਖੇ ਯੋਗ ਕੈਂਪ ਲਗਾਇਆ

ਅਜੀਤ ਡੈਸਕ 25-05-2026
ਗੜ੍ਹਸ਼ੰਕਰ, 24 ਮਈ (ਧਾਲੀਵਾਲ)-ਪਿੰਡ ਪਨਾਮ ਵਿਖੇ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਪਨਾਮ ਦੇ ਉੱਦਮ ਸਦਕਾ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸੀ. ਐੱਮ. ਦੀ ਯੋਗਸ਼ਾਲਾ ਅਧੀਨ ਯੋਗਾ ਕੈਂਪ ਲਗਾਇਆ, ਜਿਸ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਹਿੱਸਾ ਲਿਆ | ਕੈਂਪ ਦੀ ਸ਼ੁਰੂਆਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਲੁਭਾਇਆ ਰਾਮ ਬੈਂਸ ਰਿਟਾਇਰਡ ਲੈਕਚਰਾਰ ਤੇ ਸਮੂਹ ਮੈਂਬਰਾਂ ਵਲੋਂ ਕੀਤੀ ਗਈ | ਉਨ੍ਹਾਂ ਜ਼ਿਲ੍ਹਾ ਕੋਆਰਡੀਨੇਟਰ ਕਿਰਨਜੀਤ ਕੌਰ, ਟਰੇਨਰ ਕਰਣ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਅਪਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਤਰਸੇਮ ਲਾਲ ਗਿੱਲ ਸੈਕਟਰੀ, ਰਾਮ ਲਾਲ ਬੈਂਸ, ਐੱਮ. ਡੀ. ਸਹੋਤਾ, ਅਮਰਜੀਤ ਗਿੱਲ, ਯੋਗ ਰਾਜ ਗਿੱਲ, ਸਾਗਰ ਸਹੋਤਾ, ਅਰਮਾਨ ਸਹੋਤਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਨੰਨ੍ਹੇ ਵਿਦਿਆਰਥੀਆਂ ਲਈ ਵੈਲਕਮ ਪਾਰਟੀ ਆਯੋਜਿਤ ਅਗਲੀ ਖ਼ਬਰ ਕਾਂਗਰਸੀ ਨੇਤਾ ਤਿਰਲੋਕ ਸ਼ਾਹੀ ਨੇ ਕਿ੍ਕਟ ਟੂਰਨਾਮੈਂਟ 'ਚ ਹਾਜ਼ਰੀ ਲਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।