28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰ ਕੇ ਸਰਕਾਰ ਨੇ ਇਕ ਹੋਰ ਗਰੰਟੀ ਕੀਤੀ ਪੂਰੀ- ਡਾ. ਇਸ਼ਾਂਕ ਕੁਮਾਰ

ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਇੱਥੇ ਔਰਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਗਰੰਟੀ ਨੂੰ ਪੂਰਾ ਕਰਦਿਆਂ ਸੂਬੇ ਵਿਚ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਦਿਆਂ ਔਰਤਾਂ ਦੀ ਆਰਥਿਕ ਮਜ਼ਬੂਤੀ ਨੂੰ ਹੁਲਾਰਾ ਦਿੱਤਾ ਹੈ। ਚੱਬੇਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸੂਬੇ ਅੰਦਰ ਔਰਤਾਂ ਦੀ ਭਲਾਈ ਦੇ ਖੇਤਰ ਵਿਚ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਹੋ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਖਾਤਿਆਂ ਵਿਚ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 24 ਘੰਟਿਆਂ ਦੇ ਅੰਦਰ-ਅੰਦਰ ਨਿਰਧਾਰਿਤ ਰਾਸ਼ੀ ਟਰਾਂਸਫ਼ਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਖਾਤਿਆਂ ਵਿਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਟਰਾਂਸਫ਼ਰ ਕੀਤੀ ਜਾ ਰਹੀ ਹੈ ਜਿਸ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿਚ 4500 ਰੁਪਏ ਅਤੇ ਬਾਕੀ ਔਰਤਾਂ ਦੇ ਖਾਤਿਆਂ ਵਿਚ 3000 ਰੁਪਏ ਜਮ੍ਹਾਂ ਹੋਣਗੇ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਸਤਿਕਾਰ ਰਾਸ਼ੀ ਦੇ ਮੋਬਾਇਲ ਸੰਦੇਸ਼ ਮਿਲਣ ਵਾਲੇ ਹਨ ਤੇ ਇਹ ਸਤਿਕਾਰ ਰਾਸ਼ੀ ਉਨ੍ਹਾਂ ਦੇ ਮਾਣ-ਸਨਮਾਨ ਅਤੇ ਵਿੱਤੀ ਮਜ਼ਬੂਤੀ ਨੂੰ ਹੁਲਾਰਾ ਦੇਵੇਗੀ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇਕ ਇਤਿਹਾਸਕ ਫੈਸਲਾ ਹੈ ਜਿਸ ਦੇ ਪੂਰਾ ਹੋਣ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਸਤਿਕਾਰ ਰਾਸ਼ੀ ਦੀਆਂ ਹੱਕਦਾਰ ਬਣਨਗੀਆਂ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਉਹ ਔਰਤਾਂ ਵੀ ਸਤਿਕਾਰ ਰਾਸ਼ੀ ਦੇ ਪ੍ਰਾਪਤ ਕਰਨ ਦੇ ਯੋਗ ਹਨ ਜਿਨ੍ਹਾਂ ਨੂੰ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਵੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਚੱਬੇਵਾਲ ਵਿਚ 50166 ਔਰਤਾਂ ਵਲੋਂ ਸਤਿਕਾਰ ਰਾਸ਼ੀ ਦੀ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ ਅਤੇ ਜਲਦ ਹੀ ਇਨ੍ਹਾਂ ਔਰਤਾਂ ਨੂੰ ਯੋਜਨਾ ਦਾ ਲਾਭ ਮਿਲੇਗਾ।

ਪਿਛਲੀ ਖ਼ਬਰ ਚੋਰਾਂ ਵਲੋਂ 5 ਟਰਾਂਸਫ਼ਾਰਮਰਾਂ ਦਾ ਤੇਲ ਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਵੇਰਕਾ ਵਿਖੇ ਬੇਅਦਬੀ ਦੀ ਘਟਨਾ ਵਾਪਰੀ, ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।