28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਫ਼ੈਕਟਰੀ ਨੂੰ ਅੱਗ ਲੱਗਣ ਨਾਲ ਲੱਖਾ ਦਾ ਹੋਇਆ ਨੁਕਸਾਨ

ਅਜੀਤ ਡੈਸਕ 02-07-2026

ਨਸਰਾਲਾ, 1 ਜੁਲਾਈ (ਸਤਵੰਤ ਸਿੰਘ ਥਿਆੜਾ)- ਸਥਾਨਕ ਦਸਮੇਸ਼ ਪਾਈਪ ਫ਼ੈਕਟਰੀ ’ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੈਕਟਰੀ ਦੇ ਮਾਲਕ ਅਵਦੇਸ਼ ਕੁਮਾਰ ਪੁੱਤਰ ਤ੍ਰਿਭਵਨ ਪ੍ਰਸ਼ਾਦ ਵਾਸੀ ਨਸਰਾਲਾ ਨੇ ਦੱਸਿਆ ਕਿ ਰਾਤ ਦੀ ਫ਼ੈਕਟਰੀ ਬੰਦ ਸੀ। ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਦੇ ਡਰਾਈਵਰ ਚੰਦਨ ਨੇ ਫ਼ੋਨ ਕਰਕੇ ਦੱਸਿਆ ਕਿ ਫ਼ੈਕਟਰੀ ਵਿਚ ਅੱਗ ਲੱਗ ਗਈ ਹੈ ਜਿਸ ਦੀ ਜਾਣਕਾਰੀ ਮਾਲਕ ਵਲੋਂ ਪੁਲਿਸ ਚੌਂਕੀ ਨਸਰਾਲਾ ਨੂੰ ਦਿੱਤੀ ਤੇ ਨਾਲ ਹੀ ਬਿਜਲੀ ਵਿਭਾਗ ਦੇ ਕਰਮਚਾਰੀ ਨੂੰ ਸੂਚਿਤ ਕੀਤਾ। ਇਸ ਸਬੰਧੀ ਪੁਲਿਸ ਮੁਲਾਜ਼ਮਾਂ ਨੇ ਫਾਇਰ ਬ੍ਰਿਗੇਡ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੀਆਂ 4 ਗੱਡੀਆਂ ਮੌਕੇ ’ਤੇ ਪਹੁੰਚੀਆਂ ਜਿਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਇਆ ਗਿਆ। ਫ਼ੈਕਟਰੀ ਦੇ ਮਾਲਕ ਤ੍ਰਿਭਵਨ ਪ੍ਰਸ਼ਾਦ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਉਨ੍ਹਾਂ ਦਾ ਲੱਖਾ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਪਲਾਸਟਿਕ ਦਾ ਦਾਣਾ ਤਿਆਰ ਕੀਤਾ ਜਾਂਦਾ ਸੀ ਜਿਸ ਨੂੰ ਤਿਆਰ ਕਰਨ ਵਾਸਤੇ ਲਿਆਂਦਾ ਮਾਲ ਸੜ ਕੇ ਸੁਆਹ ਹੋ ਗਿਆ ਜਿੰਨੀ ਮਸ਼ੀਨਰੀ ਅੰਦਰ ਲੱਗੀ ਸੀ ਉਹ ਸਾਰੀ ਝੁਲਸ ਕੇ ਕਬਾੜ ਬਣ ਗਈ।

ਪਿਛਲੀ ਖ਼ਬਰ ਨਸ਼ੀਲੇ ਪਦਾਰਥ ਅਤੇ ਕੈਪਸੂਲਾਂ ਸਮੇਤ 1 ਕਾਬੂ ਅਗਲੀ ਖ਼ਬਰ ਅਕਾਲ ਅਕੈਡਮੀ ਮੱਖਣਗੜ੍ਹ ’ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।