28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੈਂਗਵਾਰ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ ’ਚ 5 ਨਾਮਜ਼ਦ

ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)- ਥਾਣਾ ਮਾਡਲ ਟਾਊਨ ਪੁਲਿਸ ਨੇ ਗੈਂਗਵਾਰ ਦੇ ਚੱਲਦੇ ਇਕ ਦੂਜੇ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ’ਚ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਦੀ ਐੱਸ.ਐੱਚ.ਓ. ਮਦਨ ਸਿੰਘ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਦੋ ਗੁੱਟਾਂ ’ਚ ਆਪਸੀ ਝਗੜਾ ਹੋਇਆ ਸੀ ਜਿਸ ਮਾਮਲੇ ’ਚ ਕੁੱਝ ਕਥਿਤ ਦੋਸ਼ੀ ਜ਼ਮਾਨਤ ’ਤੇ ਵਾਪਸ ਆਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ 1 ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਹਾਂ ਗੁੱਟਾਂ ਨਾਲ ਸੰਬੰਧਿਤ ਕਥਿਤ ਦੋਸ਼ੀ ਲਾਜਵੰਤੀ ਸਟੇਡੀਅਮ ਦੇ ਕੋਲ ਗੈਂਗਵਾਰ ਕਰਕੇ ਇਲਾਕੇ ’ਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਪੁਲਿਸ ਨੇ ਰਾਣਾ ਰਣਜੀਤ, ਮੁਕੇਸ਼ ਕੁਮਾਰ ਗਰਗ ਉਰਫ਼ ਸਾਈਂ ਵਾਸੀ ਕੰਗ ਮਾਈ, ਮਨਦੀਪ ਸਿੰਘ ਵਾਸੀ ਅਰੋੜਾ ਕਲੋਨੀ ਕੱਕੋਂ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ ਕਾਂਟੀਆ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਲੁਟੇਰੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ
ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)-ਦੋ ਲੁਟੇਰੇ ਸਥਾਨਕ ਮੁਹੱਲਾ ਸ਼ਿਵਾਲਿਕ ਇਨਕਲੇਵ ਵਿਖੇ ਇਕ ਔਰਤ ’ਤੇ ਹਮਲਾ ਕਰਕੇ ਅਤੇ ਉਸ ਨੂੰ ਬੰਧਕ ਬਣਾ ਕੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਲਿਤਾ ਵਰਮਾ ਨੇ ਦੱਸਿਆ ਕਿ ਦੁਪਹਿਰ ਸਮੇਂ ਜਦੋਂ ਉਹ ਘਰ ‘ਚ ਇਕੱਲੀ ਸੀ ਤਾਂ ਦੋ ਲੁਟੇਰੇ ਘਰ ਦਾ ਗੇਟ ਟੱਪ ਕੇ ਅੰਦਰ ਦਾਖਲ ਹੋ ਗਏ ਤੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਦਾ ਮੂੰਹ ਬੰਨ੍ਹ ਦਿੱਤਾ ਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਨੂੰ ਡਰਾ-ਧਮਕਾ ਕੇ ਅਲਮਾਰੀਆਂ ਦੀਆਂ ਚਾਬੀਆਂ ਲੈ ਲਈਆਂ ਤੇ ਉਸ ਦੇ ਹੱਥ ‘ਚੋਂ 2 ਮੁੰਦਰੀਆਂ ਸੋਨੇ ਦੀਆਂ ਤੇ ਕੰਨਾਂ ‘ਚੋਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਘਟਨਾ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਵਲੋਂ ਚੱਕਾ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।