28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੇਸ਼ਵਰ ਦਿਆਲ ’ਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼

ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫ਼ਦ ਕੋਰ ਕਮੇਟੀ ਮੈਂਬਰ ਕਮਲ ਚੇਤਨੀ ਲੁਧਿਆਣਾ ਹਲਕਾ ਨਾਰਥ ਦੇ ਇੰਚਾਰਜ, ਆਰ.ਡੀ ਸ਼ਰਮਾ ਅਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਜੀਵ ਤਲਵਾੜ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ-ਕਮ-ਮੁੱਖ ਚੋਣ ਅਫ਼ਸਰ ਆਸ਼ਿਕਾ ਜੈਨ ਨੂੰ ਮਿਲਿਆ ਅਤੇ ਲਿਖਤੀ ਸ਼ਿਕਾਇਤ ਦੇ ਕੇ ਹਲਕਾ ਵਿਧਾਇਕ ਹੁਸ਼ਿਆਰਪੁਰ ਦੇ ਸਕੇ ਭਰਾ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ-34 ਤੋਂ ਉਮੀਦਵਾਰ ਅਤੇ ਸਾਬਕਾ ਕੌਂਸਲਰ ਰਾਜੇਸ਼ਵਰ ਦਿਆਲ ਵਿਰੁੱਧ ਗੰਭੀਰ ਇਲਜ਼ਾਮ ਲਗਾਏ। ਇਸ ਮੌਕੇ ਸੰਜੀਵ ਤਲਵਾੜ ਨੇ ਦੱਸਿਆ ਕਿ ਰਾਜੇਸ਼ਵਰ ਦਿਆਲ ਦੀਆਂ ਮੁਹੱਲੇ ਵਿਚ ਦੋ ਵੋਟਾਂ ਹਨ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1 ਵਿਅਕਤੀ ਵਲੋਂ 2 ਵੋਟਾਂ ਬਣਾਉਣਾ ਕਾਨੂੰਨੀ ਅਪਰਾਧ ਹੈ ਇਸ ਲਈ ਉਕਤ ਉਮੀਦਵਾਰ ’ਚ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਰਜੇਸ਼ਵਰ ਦਿਆਲ ’ਤੇ ਬਣਦੀ ਕਾਰਵਾਈ ਕਰਕੇ ਉਨ੍ਹਾਂ ਦੀ ਚੋਣ ਲੜਨ ਦੀ ਮਾਨਤਾ ਰੱਦ ਕੀਤੀ ਜਾਵੇ। ਇਸ ਸੰਬੰਧੀ ਜਦੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਰਾ ਰਾਜੇਸ਼ਵਰ ਦਿਆਲ ਦੀਆਂ ਦੋ ਵੋਟਾਂ ਨੂੰ ਲੈ ਕੇ ਜੋ ਅਕਾਲੀ ਦਲ ਵੱਲੋਂ ਜੋ ਦੋਸ਼ ਲਾਏ ਗਏ ਹਨ, ਇਸ ਸੰਬੰਧੀ ਉਹ ਪਹਿਲਾਂ ਹੀ ਬੀ.ਐਲ.ਓ. ਨੂੰ ਇੱਕ ਵੋਟ ਕੱਟਣ ਲਈ ਲਿਖਤੀ ਦਰਖਾਸਤ ਦੇ ਚੁੱਕੇ ਹਨ।

ਪਿਛਲੀ ਖ਼ਬਰ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਵਲੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਸੰਤ ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਜੋੜ ਮੇਲਾ ਸ਼ਾਨੋ-ਸਾਕਤ ਨਾਲ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।