09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਵਿੱਦਿਅਕ ਪ੍ਰਦਰਸ਼ਨੀ ਲਗਾਈ

ਹੁਸ਼ਿਆਰਪੁਰ, 8 ਅਗਸਤ (ਨਰਿੰਦਰ ਸਿੰਘ ਬੱਡਲਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ, ਵਿਗਿਆਨਕ ਸੋਚ ਅਤੇ ਨਵੀਨਤਮ ਵਿਚਾਰਾਂ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਸ਼ਾਨਦਾਰ ਵਿੱਦਿਅਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿਚ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ , ਸੂਚਨਾ ਤਕਨਾਲੋਜੀ ਤੇ ਭਾਸ਼ਾਵਾਂ ਨਾਲ ਸਬੰਧਿਤ ਵੱਖ-ਵੱਖ ਦਿਲਚਸਪ ਤੇ ਗਿਆਨਵਰਧਕ ਮਾਡਲ ਤੇ ਪ੍ਰੋਜੈਕਟ ਵਿਦਿਆਰਥੀਆਂ ਵਲੋਂ ਪ੍ਰਦਰਸ਼ਿਤ ਕੀਤੇ ਗਏ।

ਅਜੀਤ ਡੈਸਕ 09-08-2026
ਹੁਸ਼ਿਆਰਪੁਰ, 8 ਅਗਸਤ (ਨਰਿੰਦਰ ਸਿੰਘ ਬੱਡਲਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ, ਵਿਗਿਆਨਕ ਸੋਚ ਅਤੇ ਨਵੀਨਤਮ ਵਿਚਾਰਾਂ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਸ਼ਾਨਦਾਰ ਵਿੱਦਿਅਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿਚ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ , ਸੂਚਨਾ ਤਕਨਾਲੋਜੀ ਤੇ ਭਾਸ਼ਾਵਾਂ ਨਾਲ ਸਬੰਧਿਤ ਵੱਖ-ਵੱਖ ਦਿਲਚਸਪ ਤੇ ਗਿਆਨਵਰਧਕ ਮਾਡਲ ਤੇ ਪ੍ਰੋਜੈਕਟ ਵਿਦਿਆਰਥੀਆਂ ਵਲੋਂ ਪ੍ਰਦਰਸ਼ਿਤ ਕੀਤੇ ਗਏ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਾ ਰੱਖ ਕੇ ਉਨ੍ਹਾਂ ਨੂੰ ਆਪਣੇ ਗਿਆਨ ਨੂੰ ਵਿਹਾਰਕ ਰੂਪ ਵਿਚ ਪੇਸ਼ ਕਰਨ ਦਾ ਮੌਕਾ ਦੇਣਾ ਸੀ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਡਲ ਪੇਸ਼ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਅਮਨ ਕੁਮਾਰ ਕੰਵਰ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੀ ਰਚਨਾਤਮਿਕਤਾ ਦੀ ਭਰਪੂਰ ਸ਼ਲਾਘਾ ਕੀਤੀ। ਚੇਅਰਮੈਨ ਗੁਰਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਿਸ਼ਨ ਹਰਿਆਲੀ ਤਹਿਤ ਵੱਖ-ਵੱਖ ਸਕੂਲਾਂ ’ਚ ਬੂਟੇ ਲਗਾਏ ਅਗਲੀ ਖ਼ਬਰ ਸੇਵਾ-ਮੁਕਤੀ ਤੋਂ ਬਾਅਦ ਵੀ ਸਿੱਖਿਆ ’ਚ ਸੇਵਾ ਦਾ ਫ਼ਰਜ਼ ਨਿਭਾਅ ਰਹੇ ਹਨ ਜਸਪਾਲ ਸਿੰਘ ਸ਼ੌਂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।