09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਜਾਨਵੀ ਮਿਨਹਾਸ ਦਾ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 8 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਐਨ.

ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ। 09-08-2026
ਹੁਸ਼ਿਆਰਪੁਰ, 8 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਐਨ.ਐਚ.-503-ਏ ਦੇ ਮੌਜੂਦਾ ਡਬਲ ਲੇਨ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਦੇ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਅਤੇ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ। ਮੁਲਾਕਾਤ ਦੌਰਾਨ ਡਾ. ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੈਕੇਜ-2 ਤਹਿਤ (43.400 ਕਿੱਲੋਮੀਟਰ ਤੋਂ 85.788 ਕਿੱਲੋਮੀਟਰ) ਨੂੰ ਕਵਰ ਕਰਨ ਵਾਲਾ ਇਹ ਅਹਿਮ ਪ੍ਰੋਜੈਕਟ ਦੀ ਪਹਿਲਾਂ ਅਲਾਟਮੈਂਟ ਹੋਈ ਸੀ ਜਦਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਇਹ ਠੇਕਾ ਰੱਦ ਕਰ ਦਿੱਤਾ ਗਿਆ ਸੀ। ਮੈਂਬਰ ਪਾਰਲੀਮੈਂਟ ਨੇ ਨਿਤਿਨ ਗਡਕਰੀ ਨੂੰ ਇਹ ਵੀ ਦੱਸਿਆ ਕਿ ਪ੍ਰੋਜੈਕਟ ਲਈ ਸੋਧੀ ਹੋਈ ਵਿਸਥਾਰਤ ਪ੍ਰੋਜੈਕਟ ਰਿਪੋਰਟ ਹੁਣ ਤਿਆਰ ਕਰਕੇ ਐਨ.ਐੱਚ.ਏ.ਆਈ. ਦੇ ਸਮਰੱਥ ਅਧਿਕਾਰੀ ਕੋਲ ਜਮਾਂ ਕਰਵਾ ਦਿੱਤੀ ਗਈ ਹੈ, ਜਿਸ ਨਾਲ ਇਸ ਨੂੰ ਮੁੜ ਅਲਾਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਥਾਰਿਟੀ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਜ਼ਰੂਰੀ ਮਨਜ਼ੂਰੀਆਂ ਦੇਣ ਦੇ ਨਿਰਦੇਸ਼ ਦੇਣ ਤਾਂ ਜੋ ਪ੍ਰੋਜੈਕਟ ਲਈ ਨਵੇਂ ਟੈਂਡਰ ਮੰਗੇ ਜਾ ਸਕਣ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਫੋਰ-ਲੇਨਿੰਗ ਦਾ ਕੰਮ ਬਿਨਾਂ ਕਿਸੇ ਹੋਰ ਦੇਰੀ ਦੇ ਸ਼ੁਰੂ ਹੋ ਸਕੇ। ਡਾ. ਚੱਬੇਵਾਲ ਨੇ ਕਿਹਾ ਕਿ ਇਸ ਮਹੱਤਵਪੂਰਨ ਰਾਸ਼ਟਰੀ ਰਾਜ ਮਾਰਗ ਹਿੱਸੇ ਦੇ ਅਪਗ੍ਰੇਡੇਸ਼ਨ ਨਾਲ ਆਸ-ਪਾਸ ਦੇ ਇਲਾਕਿਆਂ ਵਿਚਕਾਰ ਕਨੈਕਟੀਵਿਟੀ ਵਿਚ ਸੁਧਾਰ ਹੋਵੇਗਾ ਅਤੇ ਯਾਤਰੀਆਂ ਦੀ ਆਵਾਜਾਈ ਵਧੇਰੇ ਸੁਚਾਰੂ ਅਤੇ ਸੁਰੱਖਿਅਤ ਹੋਵੇਗੀ। ਉਨ੍ਹਾਂ ਖੇਤਰ ਦੀਆਂ ਵਧਦੀਆਂ ਟਰੈਫਿਕ ਅਤੇ ਵਿਕਾਸ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰੋਜੈਕਟ ਵਿਚ ਤੇਜ਼ੀ ਲਿਆਉਣ ਦੀ ਅਹਿਮੀਅਤ ’ਤੇ ਵੀ ਜ਼ੋਰ ਦਿੱਤਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਡਾ. ਚੱਬੇਵਾਲ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਇਸ ਮਾਮਲੇ ਨੂੰ ਦੇਖਣਗੇ ਅਤੇ ਇਸਦੇ ਹੱਲ ਲਈ ਜ਼ਰੂਰੀ ਕਦਮ ਚੁੱਕਣਗੇ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਲੋੜਵੰਦਾਂ ਲਈ 150 ਕਲੀਨਿਕ ਲੈਬਾਂ ਖੋਲ੍ਹੀਆਂ-ਡਾ. ਐੱਸ.ਪੀ. ਸਿੰਘ ਅਗਲੀ ਖ਼ਬਰ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਤਲਵਾੜਾ ਵਿਖੇ ਨਵੀਂ ਕਮੇਟੀ ਦਾ ਸਨਮਾਨ ਸਮਾਗਮ - ਡਾ. ਹਰਸਿਮਰਤ ਸਿੰਘ ਸਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।