09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਲੋੜਵੰਦਾਂ ਲਈ 150 ਕਲੀਨਿਕ ਲੈਬਾਂ ਖੋਲ੍ਹੀਆਂ-ਡਾ. ਐੱਸ.ਪੀ. ਸਿੰਘ ਉਬਰਾਏ

ਹੁਸ਼ਿਆਰਪੁਰ, 8 ਅਗਸਤ (ਨਰਿੰਦਰ ਸਿੰਘ ਬੱਡਲਾ)- ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ. ਐਸ.

ਟਾਂਡਾ ਤੋਂ ਰੈਲੀ ਵਿਚ ਸ਼ਾਮਿਲ ਹੋਣ ਲਈ ਗਏ ਪੈਨਸ਼ਨਰ। ਤਸਵੀਰ : ਗੁਰਾਇਆ 09-08-2026
ਹੁਸ਼ਿਆਰਪੁਰ, 8 ਅਗਸਤ (ਨਰਿੰਦਰ ਸਿੰਘ ਬੱਡਲਾ)- ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ.ਸਿੰਘ ਉਬਰਾਏ ਵੱਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਨਜ਼ਦੀਕ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਡੈਂਟਲ ਕਲੀਨਿਕ ’ਚ ਅੱਜ ਦੂਸਰੀ ਚੇਅਰ ਸਮਾਜ ਸੇਵਾ ਲਈ ਖੋਲ੍ਹੀ ਗਈ। ਇਸ ਮੌਕੇ ਡੈਂਟਲ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਡਾ. ਉਬਰਾਏ ਨੇ ਕਿਹਾ ਕਿ ਟਰੱਸਟ ਵਲੋਂ ਹੁਣ ਤੱਕ 150 ਕਲੀਨਿਕ ਲੈਬਾਂ ਖੋਲ੍ਹੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦਿਆਂ ਅੱਜ ਇੱਥੇ ਦੂਸਰੀ ਡੈਂਟਲ ਚੇਅਰ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ-ਨਾਲ ਟਰੱਸਟ ਵਲੋਂ ਹੋਰ ਵੀ ਸਮਾਜ ਭਲਾਈ ਦੇ ਕੰਮ ਜਾਰੀ ਹਨ ਤੇ ਹੁਣ ਤੱਕ ਵਿਦੇਸ਼ਾਂ ’ਚ 138 ਨੌਜਵਾਨ, ਜਿਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਦੀ ਬਲੱਡ ਮਨੀ ਦੇ ਕੇ ਉਨ੍ਹਾਂ ਨੂੰ ਮੌਤ ਦੇ ਮੂੰਹ ਵਿਚੋਂ ਕੱਢਿਆ ਗਿਆ ਹੈ। ਵਿਦੇਸ਼ਾਂ ਵਿਚੋਂ 472 ਵਿਅਕਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਵਿਚ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਲੋੜਵੰਦ ਅਪੰਗ ਵਿਅਕਤੀਆਂ ਨੂੰ ਮਹੀਨਾਵਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਉਨ੍ਹਾਂ ਵੱਲੋਂ ਫਿਊਚਰਿਸਟਿਕ ਯੂਨੀਵਰਸਿਟੀ ਦੀ ਸਥਾਪਨਾ ਵੀ ਕੀਤੀ ਗਈ ਹੈ ਜਿੱਥੇ ਵਿਦਿਆਰਥੀਆਂ ਨੂੰ ਮੁਫ਼ਤ ਵਿੱਦਿਆ ਦਿੱਤੀ ਜਾਵੇਗੀ। ਇਸ ਮੌਕੇ ਸੰਤ ਰਣਜੀਤ ਸਿੰਘ ਡਗਾਣਾ ਕਲਾਂ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸਾਂਸਦ ਤੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਿੰਦਰ ਸਿੰਘ ਬਾਜਵਾ, ਡਾ. ਰਾਜਿੰਦਰ ਸਿੰਘ ਅਟਵਾਲ, ਡਾ ਸਤਨਾਮ ਸਿੰਘ ਨਿੱਝਰ, ਬਲਜੀਤ ਸਿੰਘ ਕਾਲਕੱਟ, ਚਰਨਜੀਤ ਸਿੰਘ, ਮੈਨੇਜਰ ਬਲਦੇਵ ਸਿੰਘ, ਕੁਲਦੀਪ ਸਿੰਘ, ਜੇ.ਬੀ ਬਹਿਲ, ਪ੍ਰਧਾਨ ਆਗਿਆ ਪਾਲ ਸਿੰਘ ਸਾਹਨੀ, ਅਵਤਾਰ ਸਿੰਘ ਸਕੱਤਰ, ਰਾਕੇਸ਼ ਕੁਮਾਰ ਭਾਰਗਵ ਖ਼ਜ਼ਾਨਚੀ, ਗੁਰਪ੍ਰੀਤ ਸਿੰਘ, ਜਗਮੀਤ ਸਿੰਘ ਸੇਠੀ, ਨਰਿੰਦਰ ਧੂਰ, ਪ੍ਰਸ਼ੋਤਮ ਸੈਣੀ, ਮਨਜੀਤ ਸਿੰਘ ਜੰਡਾ, ਦਿਲਰਾਜ ਸਿੰਘ, ਸੰਜੀਵ ਅਰੋੜਾ, ਸੇਵਾ-ਮੁਕਤ ਲੈਫ਼ਟੀਨੈਂਟ ਜਨਰਲ ਜੇ. ਐੱਸ. ਢਿੱਲੋਂ, ਚੰਦਰ ਪ੍ਰਕਾਸ਼ ਸੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਪੰਚਨਗਲਾ ਦੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਲੋੜਵੰਦਾਂ ਲਈ 150 ਕਲੀਨਿਕ ਲੈਬਾਂ ਖੋਲ੍ਹੀਆਂ-ਡਾ. ਐੱਸ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।