10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅੱਜ ਮਨਾਇਆ ਜਾਵੇਗਾ ਰਾਸ਼ਟਰੀ ਡੀਵਰਮਿੰਗ ਦਿਵਸ - ਸਿਵਲ ਸਰਜਨ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)- ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੀ ਸਿਹਤ, ਪੋਸ਼ਣ ਤੇ ਸਰੀਰਕ ਵਿਕਾਸ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 10 ਅਗਸਤ ਨੂੰ ਰਾਸ਼ਟਰੀ ਡੀ-ਵਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 1 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਐਲਬੈਂਡਾਜ਼ੋਲ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ।

ਡਾ. ਮਨਦੀਪ ਕਮਲ ਤੇ ਡਾ. ਸੀਮਾ ਗਰਗ। 10-08-2026
ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)- ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੀ ਸਿਹਤ, ਪੋਸ਼ਣ ਤੇ ਸਰੀਰਕ ਵਿਕਾਸ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 10 ਅਗਸਤ ਨੂੰ ਰਾਸ਼ਟਰੀ ਡੀ-ਵਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 1 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਐਲਬੈਂਡਾਜ਼ੋਲ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਪੇਟ ਦੇ ਕੀੜੇ ਬੱਚਿਆਂ ਦੀ ਸਿਹਤ ਤੇ ਵਿਕਾਸ ’ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਪੇਟ ਵਿਚ ਕੀੜੇ ਹੋਣ ਕਾਰਨ ਬੱਚਿਆਂ ਵਿਚ ਖ਼ੂਨ ਅਤੇ ਆਇਰਨ ਦੀ ਕਮੀ, ਕਮਜ਼ੋਰੀ, ਭੁੱਖ ਘੱਟ ਲੱਗਣਾ, ਪੇਟ ਦਰਦ ਅਤੇ ਪੋਸ਼ਣ ਦੀ ਕਮੀ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਕੁੱਲ 1,745 ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ 435 ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 1 ਤੋਂ 19 ਸਾਲ ਤੱਕ ਦੇ ਆਪਣੇ ਬੱਚਿਆਂ ਨੂੰ 10 ਅਗਸਤ ਨੂੰ ਡੀ-ਵਰਮਿੰਗ ਦੀ ਦਵਾਈ ਜ਼ਰੂਰ ਦਿਵਾਉਣ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਯੋਗ ਬੱਚਿਆਂ ਨੂੰ ਕਵਰ ਕਰਨ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ 10 ਅਗਸਤ ਨੂੰ ਦਵਾਈ ਲੈਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਮੌਪ-ਅੱਪ ਦਿਵਸ ਦੌਰਾਨ ਕਵਰ ਕੀਤਾ ਜਾਵੇਗਾ। ਡਾ. ਸੀਮਾ ਗਰਗ ਨੇ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਡੀ-ਵਰਮਿੰਗ ਦੇ ਨਾਲ-ਨਾਲ ਨਿੱਜੀ ਸਫ਼ਾਈ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਸ਼ਟਰੀ ਡੀ-ਵਰਮਿੰਗ ਦਿਵਸ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੇ ਯੋਗ ਬੱਚਿਆਂ ਨੂੰ 10 ਅਗਸਤ ਨੂੰ ਐਲਬੈਂਡਾਜ਼ੋਲ ਦੀ ਖ਼ੁਰਾਕ ਜ਼ਰੂਰ ਦਿਵਾਉਣ।
ਪਿਛਲੀ ਖ਼ਬਰ ਮਹੇਸ਼ਵਰੀ ਮਹਿਲਾ ਮੰਡਲ ਨੇ ਕਰਵਾਇਆ ਤੀਜ ਮੇਲਾ ਅਗਲੀ ਖ਼ਬਰ ਕਰੋੜਾਂ ਰੁਪਏ ਦੀ ਲਾਗਤ ਨਾਲ ਖੁੱਡਾ, ਖੁਣ-ਖੁਣ ਕਲਾਂ ਤੋਂ ਟਾਹਲੀ ਮੋੜ ਤੱਕ ਬਣੇਗੀ ਸੜਕ ਮੈਂਬਰ ਪਾਰਲੀਮੈਂਟ ਚੱਬੇਵਾਲ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।