ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ’ਚ ਸਮਾਗਮ ਕਰਵਾਏ
ਕੋਟਫ਼ਤੂਹੀ, 9 ਅਗਸਤ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ 79ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ।
ਕੋਟਫ਼ਤੂਹੀ, 9 ਅਗਸਤ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਦੇ ਅਸਥਾਨ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ 79ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਜੋਗਿੰਦਰ ਸਿੰਘ ਨਡਾਲੋਂ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਕ੍ਰਿਪਾਲ ਸਿੰਘ ਆਦਿ ਦੇ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਮਾਸਟਰ ਸਤਪਾਲ ਸਿੰਘ, ਗੁਰਮੁਖ ਸਿੰਘ, ਜੋਗਿੰਦਰ ਸਿੰਘ ਗ੍ਰੰਥੀ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਮ੍ਰਿਤ ਪਾਲ ਸਿੰਘ, ਗੁਰਦਿਆਲ ਸਿੰਘ, ਭੁਪਿੰਦਰ ਸਿੰਘ ਪਰਮਾਰ, ਸੰਦੀਪ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।