10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਮਹਿਮੂਦਪੁਰ ਬਟਾਲਾ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਫੁੱਲਦਾਰ ਤੇ ਸਜਾਵਟੀ ਬੂਟੇ ਲਗਾਏ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਮੂਦਪੁਰ ਬਟਾਲਾ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੁਦਰਤ ਦੀ ਖ਼ੂਬਸੂਰਤੀ ਨੂੰ ਹੋਰ ਖ਼ੂਬਸੂਰਤ ਬਣਾਉਣ ਲਈ ਪਾਸਟਲ ਪਾਮ ਫੁੱਲਦਾਰ ਬੂਟੇ ਹੋਰ ਵੱਖ-ਵੱਖ ਪ੍ਰਕਾਰ ਦੇ ਸਜਾਵਟੀ ਬੂਟੇ ਲਾਏ ਗਏ। ਇਸ ਮੌਕੇ ਸਰਪੰਚ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਬੂਟੇ ਪਿੰਡ ਦੀ ਦਿੱਖ ਨੂੰ ਸੋਹਣਾ ਬਣਾਉਂਦੇ ਹਨ।

ਅਜੀਤ ਡੈਸਕ 10-08-2026
ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਮੂਦਪੁਰ ਬਟਾਲਾ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੁਦਰਤ ਦੀ ਖ਼ੂਬਸੂਰਤੀ ਨੂੰ ਹੋਰ ਖ਼ੂਬਸੂਰਤ ਬਣਾਉਣ ਲਈ ਪਾਸਟਲ ਪਾਮ ਫੁੱਲਦਾਰ ਬੂਟੇ ਹੋਰ ਵੱਖ-ਵੱਖ ਪ੍ਰਕਾਰ ਦੇ ਸਜਾਵਟੀ ਬੂਟੇ ਲਾਏ ਗਏ। ਇਸ ਮੌਕੇ ਸਰਪੰਚ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਬੂਟੇ ਪਿੰਡ ਦੀ ਦਿੱਖ ਨੂੰ ਸੋਹਣਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਤੇ ਬੂਟੇ ਹਵਾ ਨੂੰ ਸਾਫ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਦੀ ਸਾਂਝੀ ਸੋਚ ਦੱਸਦੀ ਹੈ ਕਿ ਉਹ ਕੁਦਰਤ ਨਾਲ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਬੂਟਿਆਂ ਨੂੰ ਰੋਜ਼ਾਨਾ ਪਾਣੀ ਦੀ ਲੋੜ ਹੁੰਦੀ ਹੈ ਤੇ ਬੂਟਿਆਂ ਨੂੰ ਵੱਡਾ ਹੋਣ ਤੱਕ ਪਸ਼ੂਆਂ ਤੋਂ ਬਚਾਉਣਾ ਜ਼ਰੂਰੀ ਹੈ। ਇਸ ਮੌਕੇ ਜਸਵੰਤ ਸਿੰਘ ਰੰਧਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੇਅੰਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਦਿਲਬਾਗ ਸਿੰਘ, ਸਤਵੀਰ ਸਿੰਘ ਬਲਾਕ ਸੰਮਤੀ ਮੈਂਬਰ ਸਰਪੰਚ ਗੁਰਮੇਲ ਸਿੰਘ, ਕੁਲਦੀਪ ਸਿੰਘ, ਗੁਰਜੀਵਨ ਸਿੰਘ, ਹਰਪਿੰਦਰ ਸਿੰਘ, ਜਗਮੋਹਨ ਸ਼ਰਮਾ, ਪਵਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਰੇ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁਟ ਹੋਣ - ਕੁਲਾਰ ਰਸੂਲਪੁਰ ਅਗਲੀ ਖ਼ਬਰ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਲਈ ਚੌਲਾਂ ਦਾ ਟਰੱਕ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਦੀ ਅਗਵਾਈ ਹੇਠ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।