ਮਹਿੰਦੀ ਮੁਕਾਬਲਾ ਕਰਵਾਇਆ
ਦਸੂਹਾ, 10 ਅਗਸਤ (ਕੌਸ਼ਲ)- ਦਯਾਨੰਦ ਆਦਰਸ਼ ਵਿਦਿਆਲਿਆ ਵਿਖੇ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਇਕ ਸ਼ਾਨਦਾਰ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਸਕੂਲ ਦੇ ਪ੍ਰਧਾਨ ਸੁਤੰਤਰ ਚੋਪੜਾ ਅਤੇ ਮੈਨੇਜਰ ਐਡਵੋਕੇਟ ਪੁਨੀਤ ਬੱਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪ੍ਰਿੰਸੀਪਲ ਅਲਕਾ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਸਮਾਪਤ ਹੋਇਆ।
ਅਜੀਤ ਡੈਸਕ
11-08-2026