11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਘੁੰਮਣ ਵਲੋਂ ਵਿਕਾਸ ਕਾਰਜਾਂ ਲਈ 2 ਲੱਖ ਦਾ ਚੈੱਕ ਭੇਟ

ਦਸੂਹਾ, 10 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਗਿਲਜੀਆਂ ਨੂੰ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਅੱਗੇ ਹੋ ਕੇ ਕੰਮ ਕਰ ਰਹੀ ਹੈ ਤੇ ਕਿਸੇ ਵੀ ਪੰਚਾਇਤ ਨਾਲ ਪੱਖ ਪਾਤ ਨਹੀਂ ਹੋ ਰਿਹਾ।

ਅਜੀਤ ਡੈਸਕ 11-08-2026
ਦਸੂਹਾ, 10 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਗਿਲਜੀਆਂ ਨੂੰ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਅੱਗੇ ਹੋ ਕੇ ਕੰਮ ਕਰ ਰਹੀ ਹੈ ਤੇ ਕਿਸੇ ਵੀ ਪੰਚਾਇਤ ਨਾਲ ਪੱਖ ਪਾਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਦਸੂਹਾ ਹਲਕੇ ਦੇ ਪਿੰਡਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਨੂੰ ਅੱਗੋਂ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਦੀਪ ਪਾਲ ਸਿੰਘ ਰਿੰਪਾ, ਪਰਮਿੰਦਰ ਸਿੰਘ, ਕੇ.ਪੀ. ਸੰਧੂ ਚੇਅਰਮੈਨ, ਪਰਮਜੀਤ ਕੌਰ, ਸੁਖਦੇਵ ਸਿੰਘ ਮੁਲਤਾਨੀ, ਬਲਕਾਰ ਸਿੰਘ, ਮੈਂਬਰ ਸੁਖਵਿੰਦਰ ਸਿੰਘ, ਮਨਜੀਤ ਕੌਰ, ਹੈਪੀ, ਕੁਲਦੀਪ ਸਿੰਘ, ਨਿਸ਼ਾਨ ਸਿੰਘ ਜੋੜੀਆਂ, ਪੂਰਨ ਸਿੰਘ, ਦਿਲਬਾਗ ਸਿੰਘ ਮੱਦਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਲੋਂ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।