11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੀ ਮੀਟਿੰਗ ਹੋਈ

ਭੰਗਾਲਾ, 10 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਕਿਸਾਨ ਆਗੂ ਨਿਰਮਲ ਸਿੰਘ ਬਰਨਾਲਾ, ਸੀਨੀਅਰ ਆਗੂ ਕੁਲਵਿੰਦਰ ਸਿੰਘ ਮੰਝਪੁਰ ਦੀ ਅਗਵਾਈ ਹੇਠ ਭੰਗਾਲਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਮੁੱਖ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ, ਜਥੇਦਾਰ ਬਾਬਾ ਭਜਨ ਸਿੰਘ ਖ਼ਾਲਸਾ, ਸੀਨੀਅਰ ਆਗੂ ਮਾਸਟਰ ਰਵਿੰਦਰ ਸਿੰਘ ਕੁੱਲੀਆਂ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਸਿੰਘਪੁਰ ਜੱਟਾ ਹਜ਼ਾਰ ਹੋਏ। ਇਸ ਮੌਕੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਥੇਬੰਦੀ ਦੇ ਆਗੂ ਤੇ ਵਰਕਰਾਂ ਦੀ ਸਲਾਹ ਲੈ ਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਬਾਪੂ ਬਲਕਾਰ ਸਿੰਘ ਮੱਲ੍ਹੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਹਿਰਾ ਦਿੰਦਿਆਂ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜਥੇਦਾਰ ਰਣਦੀਪ ਸਿੰਘ ਧਨੋਆ ਨੂੰ ਸੂਬਾ ਜੁਆਇੰਟ ਸਕੱਤਰ ਤੇ ਭੈਣ ਜਸਵੀਰ ਕੌਰ ਨਰਾਇਣਗੜ੍ਹ ਦਸੂਹਾ ਨੂੰ ਜ਼ੋਨ ਪ੍ਰਧਾਨ ਬਣਾਇਆ ਗਿਆ।

ਅਜੀਤ ਡੈਸਕ 11-08-2026
ਭੰਗਾਲਾ, 10 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਕਿਸਾਨ ਆਗੂ ਨਿਰਮਲ ਸਿੰਘ ਬਰਨਾਲਾ, ਸੀਨੀਅਰ ਆਗੂ ਕੁਲਵਿੰਦਰ ਸਿੰਘ ਮੰਝਪੁਰ ਦੀ ਅਗਵਾਈ ਹੇਠ ਭੰਗਾਲਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਮੁੱਖ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ, ਜਥੇਦਾਰ ਬਾਬਾ ਭਜਨ ਸਿੰਘ ਖ਼ਾਲਸਾ, ਸੀਨੀਅਰ ਆਗੂ ਮਾਸਟਰ ਰਵਿੰਦਰ ਸਿੰਘ ਕੁੱਲੀਆਂ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਸਿੰਘਪੁਰ ਜੱਟਾ ਹਜ਼ਾਰ ਹੋਏ। ਇਸ ਮੌਕੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਥੇਬੰਦੀ ਦੇ ਆਗੂ ਤੇ ਵਰਕਰਾਂ ਦੀ ਸਲਾਹ ਲੈ ਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਬਾਪੂ ਬਲਕਾਰ ਸਿੰਘ ਮੱਲ੍ਹੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਹਿਰਾ ਦਿੰਦਿਆਂ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜਥੇਦਾਰ ਰਣਦੀਪ ਸਿੰਘ ਧਨੋਆ ਨੂੰ ਸੂਬਾ ਜੁਆਇੰਟ ਸਕੱਤਰ ਤੇ ਭੈਣ ਜਸਵੀਰ ਕੌਰ ਨਰਾਇਣਗੜ੍ਹ ਦਸੂਹਾ ਨੂੰ ਜ਼ੋਨ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸ਼ਹੀਦ ਸ਼ੁੱਭਕਰਨ ਸਿੰਘ ਸਮੇਤ 40 ਦੇ ਕਰੀਬ ਸ਼ਹੀਦ ਕਿਸਾਨਾਂ ਤੇ ਜ਼ਖਮੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਨੌਕਰੀਆਂ ਦਿਵਾਉਣ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ, ਕਿਸਾਨ ਅੰਦੋਲਨ 1 ਤੇ 2 ਦੌਰਾਨ ਕਿਸਾਨਾਂ ਉੱਤੇ ਦਰਜ ਕੀਤੇ ਸਾਰੇ ਪਰਚਿਆ ਕੇਸਾਂ ਨੂੰ ਬਿਨਾ ਸ਼ਰਤ ਰੱਦ ਕਰਵਾਉਣ, ਪੰਜਾਬ ਸਰਕਾਰ ਵੱਲੋਂ ਦੁਬਾਰਾ ਲਿਆਂਦੀ ਲੈਂਡ ਪੁਲਿੰਗ ਪਾਲਿਸੀ ਦਾ ਮੂੰਹ ਦਿੱਲੀ ਵੱਲ ਮੋੜਨ, ਭਾਰਤ ਅਮਰੀਕਾ ਵਪਾਰਕ ਸਮਝੌਤਾ ਰੱਦ ਕਰਵਾਉਣ, ਫ਼ਸਲਾਂ ਦਾ ਗਰੰਟੀ ਕਾਨੂੰਨ ਬਣਵਾਉਣ, ਕਿਸਾਨਾਂ ਮ ਜ਼ਦੂਰਾ ਦਾ ਮੁਕੰਮਲ ਕਰਜ਼ਾ ਮੁਆਫ਼ ਕਰਵਾਉਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਉੱਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰੀ ਕਬਜ਼ੇ ਨੂੰ ਪੁੱਠਾ ਮੋੜਾ ਦਿਵਾਉਣ ਲਈ ਆਉਣ ਵਾਲੇ ਦਿਨਾਂ ਵਿਚ ਅਸੀਂ ਆਪਣੀਆਂ ਜਾਇਜ਼ ਮੰਗਾ ਨੂੰ ਲਾਗੂ ਕਰਵਾਉਣ ਲਈ, ਪੰਜਾਬ ਤੇ ਕੇਂਦਰ ਸਰਕਾਰਾਂ ਦੇ ਜਬਰ ਵਿਰੁੱਧ ਸੰਘਰਸ਼ਾਂ ਨੂੰ ਅਸੀਂ ਹੋਰ ਤੇਜ਼ ਕਰਾਂਗੇ ਜਿਸ ਲਈ ਪੰਜਾਬ ਅਤੇ ਕੇਂਦਰ ਦੋਵੇਂ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ। ਇਸ ਸਮੇਂ ਜਥੇਬੰਦੀ ਦੇ ਸੀਨੀਅਰ ਸੂਬੇਦਾਰ ਰਾਜਿੰਦਰ ਸਿੰਘ ਕੁੱਲੀਆਂ, ਪ੍ਰਧਾਨ ਭੈਣ ਬਲਵਿੰਦਰ ਕੌਰ ਮੁਕੇਰੀਆਂ, ਸੁੱਚਾ ਸਿੰਘ ਮੰਝਪੁਰ, ਪ੍ਰਧਾਨ ਤਰਸੇਮ ਸਿੰਘ ਲਾਡਪੁਰ, ਸੀਨੀਅਰ ਆਗੂ ਰਸ਼ਪਾਲ ਸਿੰਘ ਬਾਲਾ ਗੁਰਦਾਸਪੁਰ, ਜ਼ੋਨ ਪ੍ਰਧਾਨ ਰਾਜਿੰਦਰ ਸਿੰਘ ਜੇ.ਪੀ. ਪੰਡੋਰੀ, ਹਰਜੀਤ ਸਿੰਘ, ਭਜਨ ਸਿੰਘ ਹਿਯਾਤਪੁਰ, ਰਮੇਸ਼ ਲਾਲ ਭੰਗਾਲਾ, ਸੋਨੀ ਮੁਕੇਰੀਆਂ, ਸੀਨੀਅਰ ਆਗੂ ਤਾਰਾ ਸਿੰਘ ਸਿੰਬਲੀ, ਰਾਘਵ ਭੰਗਾਲਾ, ਜਸਨਪ੍ਰੀਤ ਸਿੰਘ, ਜਤਿੰਦਰ ਸਿੰਘ ਗੋਲੀ, ਲਖਵਿੰਦਰ ਸਿੰਘ ਬੱਬੂ, ਬਲਵੰਤ ਰਾਜ, ਰਤਨ ਚੰਦ ਰੱਤੋ, ਦੇਸ ਰਾਜ, ਸਤਨਾਮ ਸਿੰਘ ਸੱਤਾ, ਹਰਜੀਤ ਸ ਿੰਘ ਮਿੱਟੂ ਪੁਰਾਣਾ ਭੰਗਾਲਾ, ਸਰਦਾਰਾ ਸਿੰਘ ਨਾਹਰਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਕੇ.ਐਮ. ਵਲੋਂ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਧਰਨਾ ਅਗਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ ’ਚ ਸੂਬੇ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਰੀਆ ਰਾਣੀ ਨੂੰ ਸਨਮਾਨਿਤ ਕਰਦੇ ਹੋਏ ਚੀਫ਼ ਖਾਲਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।