12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਲਾਊਡ ਯੂਨੀਵਰਸਿਟੀ ਬਿੱਲ ਨਾਲ ਹੁਸ਼ਿਆਰਪੁਰ ਦੇ ਡਿਜੀਟਲ ਤੇ ਟੈਕਨਾਲੋਜੀ ਆਧਾਰਿਤ ਸਿੱਖਿਆ ਦੇ ਈਕੋਸਿਸਟਮ ਨੂੰ ਮਿਲੇਗੀ ਹੋਰ ਮਜ਼ਬੂਤੀ- ਡਾ: ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਹੱਤਵਪੂਰਨ ਬਿੱਲਾਂ, ਖ਼ਾਸ ਤੌਰ ‘ਤੇ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2026 ਦੇ ਪਾਸ ਹੋਣ ਨੂੰ ਹੁਸ਼ਿਆਰਪੁਰ ਅਤੇ ਇਲਾਕੇ ਦੇ ਨੌਜਵਾਨਾਂ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਦੱਸਿਆ।

ਵਿਧਾਇਕ ਡਾ: ਇਸ਼ਾਂਕ ਕੁਮਾਰ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਹੱਤਵਪੂਰਨ ਬਿੱਲਾਂ, ਖ਼ਾਸ ਤੌਰ ‘ਤੇ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2026 ਦੇ ਪਾਸ ਹੋਣ ਨੂੰ ਹੁਸ਼ਿਆਰਪੁਰ ਅਤੇ ਇਲਾਕੇ ਦੇ ਨੌਜਵਾਨਾਂ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਦੇ ਉੱਚ ਸਿੱਖਿਆ ਖੇਤਰ ਨੂੰ ਇਕ ਨਵਾਂ ਆਯਾਮ ਮਿਲੇਗਾ। ਉਨ੍ਹਾਂ ਕਿਹਾ ਕਿ ਬਿੱਲ ਪਾਸ ਹੋਣ ਨਾਲ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਦੀ ਸਥਾਪਨਾ ਦਾ ਰਾਹ ਸਾਫ਼ ਹੋ ਗਿਆ ਹੈ। ਇਹ ਇੱਕ ਸੈਲਫ-ਫਾਈਨੈਂਸਡ ਪ੍ਰਾਈਵੇਟ ਡਿਜੀਟਲ ਯੂਨੀਵਰਸਿਟੀ ਹੋਵੇਗੀ , ਜਿਸ ਦਾ ਮੁੱਖ ਦਫ਼ਤਰ ਪਿੰਡ ਬੋਹਣ ਵਿਖੇ ਹੋਵੇਗਾ। ਇਹ ਯੂਨੀਵਰਸਿਟੀ ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀ ਚਿਊਟਸ-ਐਨ ਐਜੂਕੇਸ਼ਨਲ ਐਂਡ ਚੈਰੀਟੇਬਲ ਸੁਸਾਇਟੀ ਵੱਲੋਂ ਚਲਾਈ ਅਤੇ ਪ੍ਰਬੰਧਿਤ ਕੀਤੀ ਜਾਵੇਗੀ, ਜਿਸ ਵੱਲੋਂ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਪਾਲਿਸੀ, 2026 ਤਹਿਤ ਯੂਨੀਵਰਸਿਟੀ ਸਥਾਪਿਤ ਕਰਨ ਦਾ ਪ੍ਰ ਸਤਾਵ ਦਿੱਤਾ ਗਿਆ ਸੀ। ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿਚ ਆਪਣੀ ਮਹੱਤਵਪੂਰਨ ਪਛਾਣ ਰੱਖਦਾ ਹੈ ਅਤੇ ਕਲਾਊਡ ਯੂਨੀਵਰਸਿਟੀ ਦੀ ਸਥਾਪਨਾ ਨਾਲ ਜ਼ਿਲ੍ਹੇ ਦੇ ਇਸ ਸਿੱਖਿਅਕ ਈਕੋਸਿਸਟਮ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਡਿਜੀਟਲ, ਆਨਲਾਈਨ ਅਤੇ ਟੈਕਨਾਲੋਜੀ ਆਧਾਰਿਤ ਉੱਚ ਸਿੱਖਿਆ ‘ਤੇ ਵਿਸ਼ੇਸ਼ ਧਿਆਨ ਦੇਣ ਵਾਲੀ ਇਹ ਯੂਨੀਵਰਸਿਟੀ ਹੁਸ਼ਿਆਰਪੁਰ ਵਿਚ ਸਿੱਖਿਆ ਦੇ ਖੇਤਰ ਨੂੰ ਇੱਕ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਚ ਅੰਡਰ ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਪ੍ਰੋਫੈਸ਼ਨਲ ਪੱਧਰ ਦੇ ਪ੍ਰੋਗਰਾਮ, ਸਮਕਾਲੀ ਆਨਲਾਈਨ ਸਿੱਖਿਆ, ਡਿਜੀਟਲ ਅਸੈਸਮੈਂਟ, ਵਰਚੂਅਲ ਲੈਬੋਰੇਟਰੀਜ਼ ਅਤੇ ਹੋਰ ਟੈਕਨਾਲੋਜੀ ਆਧਾਰਿਤ ਸਾਧਨਾਂ ਰਾਹੀਂ ਉਪਲਬਧ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਆਧੁਨਿਕ ਡਿਜੀਟਲ ਇੰਫਰਾਸਟਰੱਕਚਰ ‘ਤੇ ਯੂਨੀਵਰਸਿਟੀ ਦਾ ਵਿਸ਼ੇਸ਼ ਧਿਆਨ ਹੋਵੇਗਾ ਜੋ ਇਸ ਨੂੰ ਰਵਾਇਤੀ ਸਿੱਖਿਆ ਸੰਸਥਾਵਾਂ ਤੋਂ ਵੱਖਰੀ ਪਹਿਚਾਣ ਦੇਵੇਗਾ। ਉਨ੍ਹਾਂ ਕਿਹਾ ਕਿ ਚੱਬੇਵਾਲ ਦੇ ਵਿਧਾਇਕ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੁਮਾਇੰਦੇ ਵਜੋਂ ਉਹ ਪੰਜਾਬ ਵਿਧਾਨ ਸਭਾ ਵਿਚ ਹੁਸ਼ਿਆਰਪੁਰ ਦੇ ਵਿਕਾਸ, ਸਿੱਖ ਿਆ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦ ੇ ਲਗਾਤਾਰ ਉਠਾਉਂਦੇ ਰਹਿਣਗੇ।
ਪਿਛਲੀ ਖ਼ਬਰ ਐੱਸ.ਆਈ.ਆਰ. : ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 13 ਨੂੰ, 16 ਨੂੰ ਲੱਗਣਗੇ ਵਿਸ਼ੇਸ਼ ਕੈਂਪ-ਆਸ਼ਿਕਾ ਜੈਨ ਕਿਹਾ, 12 ਸਤੰਬ... ਅਗਲੀ ਖ਼ਬਰ ‘ਸਰਕਾਰ ਪ੍ਰਵਾਸੀਆਂ ਮਜ਼ਦੂਰਾਂ ਦੇ ਰਾਸ਼ਨ ਕਾਰਡ ਬਣਾ ਕੇ ਪੰਜਾਬ ਦਾ ਉਜਾੜਾ ਕਰਨ ’ਤੇ ਤੁਲੀ - ਸਿੱਖ ਜਥੇਬੰਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।