12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਤੱਕ ਕੀਤੀ ਜਾ ਸਕੇਗੀ ਰਜਿਸਟਰੇਸ਼ਨ-ਡੀ.ਸੀ.

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਹਰ ਸਾਲ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਲੜੀ ਤਹਿਤ ਇਸ ਸਾਲ ਪੁਰਸਕਾਰ ਲਈ ਰਜਿਸਟਰੇਸ਼ਨ 15 ਅਗਸਤ ਤੱਕ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹੋਣ ਜਾਂ ਛੋਟੇ ਬੱਚਿਆਂ ਲਈ ਰੋਲ ਮਾਡਲ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਚੰਗੀ ਕਾਰਗੁਜ਼ਾਰੀ ਕੀਤੀ ਹੋਵੇ।

ਅਜੀਤ ਡੈਸਕ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਹਰ ਸਾਲ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਲੜੀ ਤਹਿਤ ਇਸ ਸਾਲ ਪੁਰਸਕਾਰ ਲਈ ਰਜਿਸਟਰੇਸ਼ਨ 15 ਅਗਸਤ ਤੱਕ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹੋਣ ਜਾਂ ਛੋਟੇ ਬੱਚਿਆਂ ਲਈ ਰੋਲ ਮਾਡਲ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਚੰਗੀ ਕਾਰਗੁਜ਼ਾਰੀ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਨਾਗਰਿਕ ਉਹ ਬੱਚੇ, ਜਿਨ੍ਹਾਂ ਦੀ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ ਉਮਰ 5 ਤੋਂ 18 ਸਾਲ ਤੱਕ ਹੈ, ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਦੀ ਵੈੱਬਸਾਈਟ ‘ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ ਜਿਸ ਦੀ ਅੰਤਿਮ ਮਿਤੀ 15 ਅਗਸਤ ਹੈ।
ਪਿਛਲੀ ਖ਼ਬਰ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਗਲੀ ਖ਼ਬਰ ਬੋਹੜਾਂ-ਪਿਪਲਾਂ ਦੀ ਛਾਂ ਥੱਲੇ ਮਨਾਈਆਂ ਜਾਣ ਵਾਲੀਆਂ ਤੀਆਂ ਹੁਣ ਹੋਟਲਾਂ ਦੀ ਰੌਣਕ ਬਣਨ ਲੱਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।