12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕੇ.ਐਮ.ਐਸ. ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼

ਦਸੂਹਾ, 11 ਅਗਸਤ (ਭੁੱਲਰ)- ਕੇ. ਐਮ.

ਕੇ. ਐਮ. ਐਸ. ਕਾਲਜ ਦਸੂਹਾ ਵਿਖੇ ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸੁਨੀਲ ਸਿੰਘ ਡੋਗਰਾ ਪ੍ਰੋਗਰਾਮ ਪੇਸ਼ ਕਰਦੇ ਹੋਏ ਹੇਠਾਂ ਸ਼ਾਮਿਲ ਵਿਦਿਆਰਥੀ। ਤਸਵੀਰ : ਭੁੱਲਰ 12-08-2026
ਦਸੂਹਾ, 11 ਅਗਸਤ (ਭੁੱਲਰ)- ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਸਬੰਧੀ ਕਰਵਾਏ ਜਾ ਰਹੇ ਦੋ-ਦਿਨਾ ਸਮਾਗਮ ਦੇ ਪਹਿਲੇ ਦਿਨ ‘ਆਗਾਜ਼-ਏ-ਖ਼ਾਸ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸੁਨੀਲ ਸਿੰਘ ਡੋਗਰਾ ਵਲੋਂ ਪੇਸ਼ ਕੀਤੀ ਗਈ ਵਿਸ਼ੇਸ਼ ਸੰਗੀਤਮਈ ਪ੍ਰਸਤੁਤੀ ਨੇ ਵਿਦਿਆਰਥੀਆਂ ਅਤੇ ਹਾਜ਼ਰੀ ਦਾ ਮਨ ਮੋਹ ਲਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਨੀਸ਼ ਚੱਢਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਵਿਦਿਆਰਥੀਆਂ ਨੇ ਸੰਗੀਤਮਈ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ। ਸੁਨੀਲ ਸਿੰਘ ਡੋਗਰਾ ਨੇ ਆਪਣੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਸਕਾਰਾਤਮਕ ਸੋਚ, ਸਦਾਚਾਰ, ਅਨੁਸ਼ਾਸਨ ਅਤੇ ਉੱਚ ਜੀਵਨ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਅਜਿਹੇ ਪ੍ਰੇਰਣਾਦਾਇਕ ਸਮਾਗਮ ਨਾਲ ਜੋੜਨਾ ਵਿਦਿਆਰਥੀਆਂ ਲਈ ਇੱਕ ਯਾਦਗਾਰ ਅਨੁਭਵ ਹੈ। ਉਨ੍ਹਾਂ ਕਿਹਾ ਕਿ ਸਵਰਗਵਾਸੀ ਡਾ. ਸ਼ਬਨਮ ਕੌਰ ਦਾ ਇਹ ਸੁਪਨਾ ਸੀ ਕਿ ਕਾਲਜ ਵਿਖੇ ਇੱਕ ਅਜਿਹਾ ਸੰਗੀਤਮਈ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇ ਅਤੇ ਅੱਜ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ, ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਕਾਲਜ ਦੇ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ, ਮਨੀਸ਼ ਚੱਢਾ ਨੇ ਕੇ.ਐਮ.ਐਸ. ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪ੍ਰਗਤੀਸ਼ੀਲ ਗਤੀਵਿਧੀਆਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕੇ.ਐਮ.ਐਸ. ਕਾਲਜ ਇਲਾਕੇ ਵਿੱਚ ਸਿੱਖਿਆ ਦੇ ਪ੍ਰਸਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਕਾਲਜ ਨੂੰ ਇੱਕ ਵਾਟਰ ਕੂਲਰ ਭੇਂਟ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਮਮਤਾ ਚੌਧਰੀ, ਡਾ. ਦਿਲਬਾਗ ਸਿੰਘ ਹੁੰਦਲ, ਬਾਬਾ ਬੋਹੜ, ਡਾ. ਵਿਵੇਕ ਗੁਪਤਾ, ਜੋਗਿੰਦਰ ਪਾਲ ਨਿੱਕੂ, ਸੁਖਜੀਤ ਝਾਂਸਾ, ਸਰਪੰਚ ਤਜਿੰਦਰਪਾਲ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਸੁਰਿੰਦਰ ਸਿੰਘ, ਲਖਵੀਰ ਸਿੰਘ ਰੰਧਾਵਾ ,ਫੈਕਲਟੀ ਮੈਂਬਰ, ਐਨ.ਐਸ.ਐਸ ਵਲੰਟੀਅਰਜ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਲੋਕਾਂ ਨੂੰ ਰਾਸ਼ਨ ਕਿੱਟਾਂ ਭੇਟ ਕਰਦੀ ਹੋਈ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦੀ ਟੀਮ। ਵੱਖ-ਵੱਖ ਪਿੰਡਾਂ ’ਚ ਕੈਬਨਿਟ ਮੰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।