13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਧਾਇਕ ਰਾਜਾ ਗਿੱਲ ਵਲੋਂ ਭਾਣੋਵਾਲ ਨੂੰ ਵਿਕਾਸ ਕਾਰਜਾਂ ਲਈ 21 ਲੱਖ ਦਾ ਚੈੱਕ ਭੇਟ

ਗੜ੍ਹਦੀਵਾਲਾ , 12 ਅਗਸਤ ( ਚੱਗਰ )- ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਭਾਣੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਪਿੰਡ ਭਾਣੋਵਾਲ ਨੂੰ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਦੇ ਚੈੱਕ ਭੇਟ ਕੀਤੇ । ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ ।

ਅਜੀਤ ਡੈਸਕ 13-08-2026
ਗੜ੍ਹਦੀਵਾਲਾ , 12 ਅਗਸਤ ( ਚੱਗਰ )- ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਭਾਣੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਪਿੰਡ ਭਾਣੋਵਾਲ ਨੂੰ ਵਿਕਾਸ ਕਾਰਜਾਂ ਲਈ 21 ਲੱਖ ਰੁਪਏ ਦੇ ਚੈੱਕ ਭੇਟ ਕੀਤੇ । ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ । ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਯਕੀਨ ਦੁਆਇਆ ਕਿ ਉਹ ਭਵਿੱਖ ਵਿਚ ਵੀ ਪਿੰਡ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ । ਇਸ ਮੌਕੇ ਸਰਪੰਚ ਗੁਰਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਅੰਕੁਸ਼ ਮਸਤੀਵਾਲ , ਮਾਸਟਰ ਪਰਮਾਨੰਦ ਮੱਲੇਵਾਲ , ਪੰਚ ਗੁਰਦਿਆਲ ਸਿੰਘ , ਪੰਚ ਤਕਦੀਰ ਸਿੰਘ , ਨੰਬਰਦਾਰ ਅਵਤਾਰ ਸਿੰਘ , ਨੰਬਰਦਾਰ ਜਸਵੰਤ ਸਿੰਘ , ਕਿਸ਼ਨਪਾਲ , ਪੰਚ ਸੰਜੀਵ ਕੁਮਾਰ , ਬਬਲੀ , ਅੰਜੂ ਬਾਲਾ , ਸੂਬੇਦਾਰ ਸਵਰਨ ਸਿੰਘ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਸਾਈਕਲ ’ਤੇ 191 ਦੇਸ਼ ਘੁੰਮ ਕੇ ਹੁਸ਼ਿਆਰਪੁਰ ਪਹੁੰਚੇ ਸੋਮੇਨ ਦੇਬਨਾਥ ਦਾ ਸਾਈਕਲਿਸਟ ਬਲਰਾਜ ਚੌਹਾਨ ਵਲੋਂ ਸਵਾਗਤ ਅਗਲੀ ਖ਼ਬਰ ਗੜ੍ਹਸ਼ੰਕਰ ਵਿਖੇ ਐੱਸ.ਡੀ.ਐੱਮ. ਸੰਜੀਵ ਕੁਮਾਰ ਤਿਰੰਗਾ ਝੰਡਾ ਲਹਿਰਾਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।