14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਵੰਡੇ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ) - ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖਸ਼ ਮੁਕੇਰੀਆਂ ਵਿਖੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਈਕੋ ਕਲੱਬ ਵੱਲੋਂ ਇੱਕ ਰੁੱਖ ਲਗਾਓ ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਮੇਂ ਵਾਤਾਵਰਨ ਦੀ ਰੱਖਿਆ ਲਈ ਅਤੇ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 13-08-2026
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ) - ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖਸ਼ ਮੁਕੇਰੀਆਂ ਵਿਖੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਈਕੋ ਕਲੱਬ ਵੱਲੋਂ ਇੱਕ ਰੁੱਖ ਲਗਾਓ ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਮੇਂ ਵਾਤਾਵਰਨ ਦੀ ਰੱਖਿਆ ਲਈ ਅਤੇ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਇਸ ਮੁਹਿੰਮ ਵਿੱਚ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ ਸਾਡਾ ਇਤਿਹਾਸ ਵੀ ਇਨ੍ਹਾਂ ਰੁੱਖਾਂ ਨਾਲ ਜੁੜਿਆ ਹੋਇਆ ਹੈ ਤਾਂ ਹੀ ਤਾਂ ਟਾਹਲੀ ਸਾਹਿਬ, ਗਰਨਾ ਸਾਹਿਬ, ਬੇਰ ਸਾਹਿਬ ਵਰਗੇ ਗੁਰਦੁਆਰੇ ਹੋਂਦ ਵਿੱਚ ਆਏ ਹਨ। ਮਹਾਤਮਾ ਬੁੱਧ ਨੂੰ ਵੀ ਰੁੱਖ ਦੇ ਹੇਠ ਹੀ ਗਿਆਨ ਪ੍ਰਾਪਤ ਹੋਇਆ ਸੀ। ਮਨੁੱਖ ਦੇ ਸਭ ਤੋਂ ਨੇੜੇ ਰੁੱਖ ਹੀ ਹਨ ਜੋ ਉਸ ਨੂੰ ਉਸ ਦੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਚੀਜ਼ਾਂ ਪ੍ਰਦਾਨ ਕਰਦਾ ਹੈ। ਪਿੱਪਲ ਵਰਗੇ ਰੁੱਖ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ ਜਾਂਦੀ ਹੈ ਕਿਉਂਕਿ ਇਹ 24 ਘੰਟੇ ਆਕਸੀਜਨ ਦਿੰਦਾ ਹੈ। ਚੇਅਰਮੈਨ ਵਲੋਂ ਬੱਚਿਆਂ ਨੂੰ ਬੂਟੇ ਵੰਡੇ ਗਏ ਤੇ ਉਨ੍ਹਾਂ ਨੂੰ ਪੰਜ ਸਾਲ ਤੱਕ ਦੇਖਭਾਲ ਕਰਨ ਦੀ ਜਿੰਮੇਵਾਰੀ ਦਿੱਤੀ ਗਈ। ਇਸ ਸਮੇਂ ਬੱਚੇ ਬਹੁਤ ਖੁਸ਼ ਹੋਏ ਤੇ ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਇਨ੍ਹਾਂ ਬੂਟਿਆਂ ਦੀ ਦੇਖਭਾਲ ਕਰਨਗੇ ਅਤੇ ਉਨ੍ਹਾਂ ਲਈ ਇਹ ਇਤਿਹਾਸਿਕ ਦਿਨ ਬਣ ਜਾਵੇਗਾ ਜਿਸ ਦਿਨ ਉਨ੍ਹਾਂ ਨੇ ਇਹ ਬੂਟਾ ਲਗਾਇਆ ਹੈ। ਪ੍ਰਿੰਸੀਪਲ ਡਾਕਟਰ ਸੰਜੀਵ ਚੰਦੇਲ ਨੇ ਚੇਅਰਮੈਨ ਅਤੇ ਟਰਸੱਟ ਦਾ ਇਸ ਵਧੀਆ ਕਾਰਗੁਜ਼ਾਰੀ ਕਾਰਨ ਧੰਨਵਾਦ ਕੀਤਾ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਭੰਗਾਲਾ ਵਿਖੇ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਭਾਸ਼ਨ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।