13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨੇ ਵਰਕਰਾਂ ’ਚ ਭਰਿਆ ਉਤਸ਼ਾਹ - ਜਥੇ. ਕਿਰਪਾਲ ਸਿੰਘ ਗੇਰਾ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਅਤੇ ਆਸ ਲਗਾਈ ਜਾ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਪਾਰਟੀ ਦਾ ਜਲਦ ਹੀ ਗੱਠਜੋੜ ਹੋ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 13-08-2026
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਅਤੇ ਆਸ ਲਗਾਈ ਜਾ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਪਾਰਟੀ ਦਾ ਜਲਦ ਹੀ ਗੱਠਜੋੜ ਹੋ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਪਾਰਟੀ ਨੇ ਪਹਿਲਾਂ ਵੀ ਇੱਕਜੁੱਟ ਹੋ ਕੇ ਪੰਜਾਬ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਅਤੇ ਜੇਕਰ ਹੁਣ ਇਕ ਵਾਰੀ ਫਿਰ ਇਨ੍ਹਾਂ ਦੋਨਾਂ ਪਾਰਟੀਆਂ ਦਾ ਗੱਠਜੋੜ ਹੁੰਦਾ ਹੈ ਤਾਂ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਬਦਨਾਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਕਈ ਤਰ੍ਹਾਂ ਦੇ ਹੱਥ ਕੰਡੇ ਅਪਣਾ ਕੇ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਹੌਸਲੇ ਏਨੇ ਜ਼ਿਆਦਾ ਬੁਲੰਦ ਹਨ ਕਿ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਹਮੇਸ਼ਾ ਡਟ ਕੇ ਖੜੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਪੰਜਾਬ ਭਲਾਈ ਸੋਚ ਨੂੰ ਘਰ-ਘਰ ਲੈ ਕੇ ਜਾਣਗੇ।
ਪਿਛਲੀ ਖ਼ਬਰ ਆਪਣੇ ਹੱਕਾਂ ਲਈ ਲੋਕਤੰਤਰ ਢੰਗ ਨਾਲ ਸੰਘਰਸ਼ ਕਰਨਾ ਹਰੇਕ ਨਾਗਰਿਕ ਦਾ ਅਧਿਕਾਰ - ਮੰਝਪੁਰ, ਲੱਖੋਵਾਲ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।