13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੁਫ਼ਤ ਕੋਚਿੰਗ ਲਈ ਵਿਦਿਆਰਥੀਆਂ ਦਾ ਸਕ੍ਰੀਨਿੰਗ ਟੈਸਟ ਲਿਆ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਦਿਸ਼ਾ ਨਿਰਦੇਸ਼ ਤਹਿਤ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਸੀ.

ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਕ੍ਰੀਨਿੰਗ ਟੈੱਸਟ ਵਿਚ ਹਿੱਸਾ ਲੈ ਰਹੇ ਵਿਦਿਆਰਥੀ। ਤਸਵੀਰ : ਧਾਲੀਵਾਲ 13-08-2026
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਦਿਸ਼ਾ ਨਿਰਦੇਸ਼ ਤਹਿਤ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਸੀ.ਸੀ.ਐੱਲ.ਪੀ. (ਵਿਆਪਕ ਪ੍ਰਤੀਯੋਗੀ ਸਿੱਖਿਆ ਪ੍ਰੋਗਰਾਮ) ਤਹਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਵਿਦਿਆਰਥੀਆਂ ਦੀ ਮੁਫ਼ਤ ਕੋਚਿੰਗ ਲਈ ਚੋਣ ਕਰਨ ਲਈ ਸਕ੍ਰੀਨਿੰਗ ਟੈੱਸਟ ਲਿਆ ਗਿਆ। ਸਕ੍ਰੀਨਿੰਗ ਟੈੱਸਟ ਵਿਚ 60 ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਦਿਲਚਸਪੀ ਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਨਿਯਮਿਤ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਉਚਿੱਤ ਮਾਰਗ ਦਰਸ਼ਨ ਤੇ ਕੋਚਿੰਗ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਇਹ ਪ੍ਰੋਗਰਾਮ ਟੈਗੋਰ ਅਕੈਡਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸਕ੍ਰੀਨਿੰਗ ਟੈੱਸਟ ਦੇ ਨਤੀਜਿਆਂ ਦੇ ਅਧਾਰ ’ਤੇ ਵਿਦਿਆਰਥੀਆਂ ਦੀ ਮੈਰਿਟ ਤਿਆਰ ਕੀਤੀ ਜਾਵੇਗੀ ਅਤੇ ਚੁਣੇ ਗਏ ਵਿਦਿਆਰਥੀਆਂ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਜਾਵੇਗੀ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਸੀ.ਸੀ.ਐੱਲ.ਪੀ. ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਿਲੱਖਣ ਉਪਰਾਲਾ ਹੈ, ਜੋ ਸੰਭਾਵਨਾਵਾਂ ਨਾਲ ਭਰਪੂਰ ਵਿਦਿਆਰਥੀਆਂ ਨੂੰ ਸਹੀ ਦਿਸ਼ਾ, ਮਾਰਗ ਦਰਸ਼ਨ ਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇੰਜ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਨੂੰ ਕੀਤਾ ਗੁਮਰਾਹ - ਢਾਡੇਕਟਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।