ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਲਈ ਉਦਮਤਾ ਸੰਬੰਧੀ ਵਿਸ਼ੇਸ਼ ਲੈਕਚਰ
ਮਾਹਿਲਪੁਰ, 12 ਅਗਸਤ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ ਵਿਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਰੁਜ਼ਗਾਰ ਮੁਖੀ ਕੈਰੀਅਰ ਨਾਲ ਜੋੜਨ ਲਈ ਵਿਸ਼ੇਸ਼ ਉੱਦਮਤਾ ਸਬੰਧੀ ਇਕ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬਾਬੂਜੀ ਹਰੀ ਸਿੰਘ ਬਾਸੀ ਇੰਟਰਪ੍ਰਾਇਨਰਸ਼ਿਪ ਸੈਂਟਰ, ਮਾਹਿਲਪੁਰ ਦੇ ਡਾਇਰੈਕਟਰ ਪ੍ਰੋ ਪ੍ਰਿਤਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਮਾਹਿਲਪੁਰ, 12 ਅਗਸਤ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ ਵਿਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਰੁਜ਼ਗਾਰ ਮੁਖੀ ਕੈਰੀਅਰ ਨਾਲ ਜੋੜਨ ਲਈ ਵਿਸ਼ੇਸ਼ ਉੱਦਮਤਾ ਸਬੰਧੀ ਇਕ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬਾਬੂਜੀ ਹਰੀ ਸਿੰਘ ਬਾਸੀ ਇੰਟਰਪ੍ਰਾਇਨਰਸ਼ਿਪ ਸੈਂਟਰ, ਮਾਹਿਲਪੁਰ ਦੇ ਡਾਇਰੈਕਟਰ ਪ੍ਰੋ ਪ੍ਰਿਤਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਵੱਖ ਵੱਖ ਹੁਨਰਮੰਦ ਰੁਜ਼ਗਾਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਉਦਮਤਾ ਸਬੰਧੀ ਅਜਿਹੇ ਲੈਕਚਰਾਂ ਤੋਂ ਸਿੱਖਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਪ੍ਰੋ. ਪ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਨਿੱਕੇ ਨਿੱਕੇ ਰੁਜ਼ਗਾਰ ਸ਼ੁਰੂ ਕਰਕੇ ਉੱਦਮੀ ਬਣਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਮੁੱਖ ਬੁਲਾਰੇ ਪ੍ਰੋ ਪ੍ਰਿਤਪਾਲ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਦਵਿੰਦਰ ਠਾਕੁਰ, ਪ੍ਰੋ. ਅਸ਼ੋਕ ਕੁਮਾਰ, ਪ੍ਰੋ. ਹਰਪ੍ਰੀਤ ਕੌਰ , ਪ੍ਰੋ. ਰਮਨਦੀਪ ਕੌਰ, ਪ੍ਰੋ. ਬਬੀਤਾ, ਪ੍ਰੋ. ਸ਼ੀਤਲ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।