ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ- ਡਾ: ਸੰਧੂ
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨੂੰ ਰੋਕਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨੂੰ ਰੋਕਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖਾਦ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੀ ਸਥਿਤੀ ਵਿਚ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਕਿਸਾਨਾਂ ਨੂੰ ਖਾਦ ਜਾਂ ਹੋਰ ਖੇਤੀਬਾੜੀ ਇਨਪੁੱਟ ਖ਼ਰੀਦਦੇ ਸਮੇਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਜੋ ਗੈਰ-ਮਿਆਰੀ ਖਾਦ ਜਾਂ ਹੋਰ ਇਨਪੁੱਟ ਦੀ ਖ਼ਰੀਦ ਵਿਚ ਹੋਣ ਵਾਲੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਰੇ ਬਲਾਕਾਂ ਵਿਚ ਤਾਇਨਾਤ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਮਿਆਰੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਖਾਦਾਂ ਦੀ ਗੁਣਵੱਤਾ ਦੀ ਜਾਂਚ ਲਈ ਲੋੜੀਂਦੇ ਸੈਂਪਲ ਲੈਣ ਅਤੇ ਕਿਸੇ ਵੀ ਸ਼ਿਕਾਇਤ ਦੇ ਪ੍ਰਾਪਤ ਹੋਣ ‘ਤੇ ਉਸ ਦਾ ਤੁਰੰਤ ਢੁਕਵਾਂ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਹਰਮਨਦੀਪ ਸਿੰਘ ਨੂੰ ਹੈਲਪਲਾਈਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦਾ ਮੋਬਾਈਲ ਨੰਬਰ 88720-26516 ਹੈ। ਇਸੇ ਤਰ੍ਹਾਂ ਬਲਾਕ ਪੱਧਰ ‘ਤੇ ਗੜ੍ਹਸ਼ੰਕਰ ਤੋਂ ਸੁਖਜਿੰਦਰ ਪਾਲ 88720-06795, ਮਾਹਿਲਪੁਰ ਤੋਂ ਗੁਰਿੰਦਰ ਸਿੰਘ 79865-17309, ਹੁਸ਼ਿਆਰਪੁਰ-1 ਤੋਂ ਗੁਰਕਿਰਪਾਲ ਸਿੰਘ 90563-60415, ਹੁਸ਼ਿਆਰਪੁਰ-2 ਤੋਂ ਧਰਮਵੀਰ ਸ਼ਾਰਦ 98588-66947, ਭੂੰਗਾ ਤੋਂ ਸੰਦੀਪ ਸਿੰਘ 98761-96210, ਮੁਕੇਰੀਆਂ ਤੋਂ ਕੰਵਲਦੀਪ ਸਿੰਘ 94171-74971, ਦਸੂਹਾ ਅਤੇ ਹਾਜੀਪੁਰ ਤੋਂ ਅਵਤਾਰ ਸਿੰਘ ਨਰ 98550-03462, ਟਾਂਡਾ ਤੋਂ ਲਵਜੀਤ ਸਿੰਘ 99157-57742 ਅਤੇ ਤਲਵਾੜਾ ਤੋਂ ਅਜਰ ਸਿੰਘ ਕੰਵਰ 94632-04351 ਨੂੰ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।