18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਮਦਨ ਕਰ ਵਿਭਾਗ ਨੇ ਮਨਾਇਆ ਆਜ਼ਾਦੀ ਦਿਹਾੜਾ

ਹੁਸ਼ਿਆਰਪੁਰ, 17 ਅਗਸਤ (ਅ. ਬ.)

ਅਜੀਤ ਡੈਸਕ 18-08-2026
ਹੁਸ਼ਿਆਰਪੁਰ, 17 ਅਗਸਤ (ਅ.ਬ.)- ਸਥਾਨਕ ਆਮਦਨ ਕਰ ਵਿਭਾਗ ਵੱਲੋਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਆਮਦਨ ਕਰ ਕਮਿਸ਼ਨਰ ਰਤਿੰਦਰ ਕੌਰ ਸਿੱਧੂ ਨੇ ਆਮਦਨ ਕਰ ਦਫਤਰ ਵਿਖੇ ਤਿਰੰਗਾ ਲਹਿਰਾਇਆ ਅਤੇ ਆਪਣੇ ਸੰਬੋਧਨ ਵਿਚ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਤਿਆਗ ਤੇ ਬਲਿਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਰਾਸ਼ਟਰ ਦੀ ਏਕਤਾ, ਅਖੰਡਤਾ ਤੇ ਸਨਮਾਨ ਨੂੰ ਕਾਇਮ ਰੱਖਣ ਦੀ ਅਪੀਲ ਕਰਦਿਆਂ ਹਾਜ਼ਰ ਸਟਾਫ ਨੂੰ ਸਮਾਜਿਕ ਤੇ ਭਾਈਚਾਰਕ ਸਾਂਝ ਦੀ ਭਾਵਨਾ ਬਣਾਈ ਰੱਖਣ ਲਈ ਪ੍ਰੇਰਨਾ ਦਿੱਤੀ। ਰਤਿੰਦਰ ਕੌਰ ਸਿੱਧੂ ਨੇ ਆਮਦਨ ਕਰ ਪਰਿਵਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਆਪਸੀ ਸਹਿਯੋਗ, ਬਰਾਬਰਤਾ ਤੇ ਇਕਜੁਟਤਾ ਨਾਲ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ ਤਾਂ ਜੋ ਵਿਭਾਗ ਆਪਣੇ ਟੀਚਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰ ਸਕੇ। ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਬੱਚਿਆਂ ਵੱਲੋਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਮਦਨ ਕਰ ਅਧਿਕਾਰੀ ਕਮਲ ਕਿਸ਼ੋਰ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੁਲਦੀਪ ਸਿੰਘ ਟਾਂਡੀ ਦਾ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਣਨ ’ਤੇ ਸਨਮਾਨ ਅਗਲੀ ਖ਼ਬਰ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ- ਡਾ: ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।