19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫ਼ਰੰਸ ’ਚ ਸ਼ਾਮਿਲ ਹੋਣ ਲਈ ਵਰਕਰਾਂ ’ਚ ਭਾਰੀ ਉਤਸ਼ਾਹ-ਅਵਤਾਰ ਸੇਖੋਂ

ਟਾਂਡਾ ਉੜਮੁੜ, 18 ਅਗਸਤ (ਦੀਪਕ ਬਹਿਲ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਅਗਸਤ ਰੱਖੜ-ਪੁੰਨਿਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਜਾ ਰਹੀ ਇੱਕ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਅਕਾਲੀ ਦਲ ਵਾਰਿਸ ਦੇ ਹਲਕਾ ਟਾਂਡਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਵਿਚ ਪਿੰਡ ਸੈਨਪੁਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਕਾਲੀ ਦਲ ਦੇ ਵਰਕਰਾਂ ਤੋਂ ਇਲਾਵਾ ਪਿੰਡ ਨਿਵਾਸੀਆਂ ਨੇ ਭਾਗ ਲਿਆ। ਮੀਟਿੰਗ ’ਚ ਸ਼ਾਮਿਲ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ, ਮੀਤ ਪ੍ਰਧਾਨ ਮਨਦੀਪ ਸੈਨਪੁਰ, ਮਹਿੰਦਰ ਸਿੰਘ, ਅਮਰੀਕ ਸਿੰਘ ਫ਼ੌਜੀ, ਕਮਲ ਕੁਮਾਰ, ਪ੍ਰੇਮ ਕੁਮਾਰ, ਸੁਖਵਿੰਦਰ ਪਾਲ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਸੋਨੂੰ, ਤਿਲਕ ਰਾਜ, ਬਲਵਿੰਦਰ ਕੁਮਾਰ, ਮਨਜੀਤ ਸਿੰਘ, ਬਲਵਿੰਦਰ ਸਿੰਘ ਸਭਰਵਾਲ, ਅਮਰੀਕ ਸਿੰਘ, ਰੋਹਿਤ, ਹਰਿੰਦਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ, ਓਂਕਾਰ ਸਿੰਘ, ਮਨਜਿੰਦਰ ਸਿੰਘ, ਜਗੋਰੀ ਸਿੰਘ, ਨੰਦ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ ਅਤੇ ਗੰਦੀਦੀ ਤੋਂ ਇਲਾਵਾ ਹੋਰ ਅਕਾਲੀ ਵਰਕਰਾਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ।

ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਅਵਤਾਰ ਸੇਖੋਂ ਅਤੇ ਹੋਰ। ਤਸਵੀਰ : ਦੀਪਕ ਬਹਿਲ 19-08-2026
ਟਾਂਡਾ ਉੜਮੁੜ, 18 ਅਗਸਤ (ਦੀਪਕ ਬਹਿਲ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਅਗਸਤ ਰੱਖੜ-ਪੁੰਨਿਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਜਾ ਰਹੀ ਇੱਕ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਅਕਾਲੀ ਦਲ ਵਾਰਿਸ ਦੇ ਹਲਕਾ ਟਾਂਡਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਵਿਚ ਪਿੰਡ ਸੈਨਪੁਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਕਾਲੀ ਦਲ ਦੇ ਵਰਕਰਾਂ ਤੋਂ ਇਲਾਵਾ ਪਿੰਡ ਨਿਵਾਸੀਆਂ ਨੇ ਭਾਗ ਲਿਆ। ਮੀਟਿੰਗ ’ਚ ਸ਼ਾਮਿਲ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ, ਮੀਤ ਪ੍ਰਧਾਨ ਮਨਦੀਪ ਸੈਨਪੁਰ, ਮਹਿੰਦਰ ਸਿੰਘ, ਅਮਰੀਕ ਸਿੰਘ ਫ਼ੌਜੀ, ਕਮਲ ਕੁਮਾਰ, ਪ੍ਰੇਮ ਕੁਮਾਰ, ਸੁਖਵਿੰਦਰ ਪਾਲ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਸੋਨੂੰ, ਤਿਲਕ ਰਾਜ, ਬਲਵਿੰਦਰ ਕੁਮਾਰ, ਮਨਜੀਤ ਸਿੰਘ, ਬਲਵਿੰਦਰ ਸਿੰਘ ਸਭਰਵਾਲ, ਅਮਰੀਕ ਸਿੰਘ, ਰੋਹਿਤ, ਹਰਿੰਦਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ, ਓਂਕਾਰ ਸਿੰਘ, ਮਨਜਿੰਦਰ ਸਿੰਘ, ਜਗੋਰੀ ਸਿੰਘ, ਨੰਦ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ ਅਤੇ ਗੰਦੀਦੀ ਤੋਂ ਇਲਾਵਾ ਹੋਰ ਅਕਾਲੀ ਵਰਕਰਾਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਹੋ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਦੀ ਸਫਲਤਾ ਵਿਚ ਹੋਰ ਵਾਧਾ ਕਰਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਰ ਪਿੰਡ ਪਿੰਡ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਅਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਸ ਕਾਨਫ਼ਰੰਸ ਵਿਚ ਸ਼ਾਮਿਲ ਹੋ ਕੇ ਇਸ ਦੀ ਕਾਮਯਾਬੀ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿਚ ਆਮ ਜਨਤਾ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਅਕਾਲੀ ਦਲ ਵਾਰਿਸ ਨਾਲ ਜੁੜਦੇ ਜਾ ਰਹੇ ਹਨ। ਇਸ ਮੌਕੇ ’ਤੇ ਪਿੰਡ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅਵਤਾਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਅੱਜ ਜਿੱਧਰ ਵੀ ਝਾਤ ਮਾਰ ਕੇ ਵੇਖੀਏ ਤਾਂ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਪੰਜਾਬ ਦੀ ਜਨਤਾ ਇਸ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀਆਂ ਤੋਂ ਬਹੁਤ ਦੁਖੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਦੀ ਸਰਕਾਰ ਬਣਨ ’ਤੇ ਬੰਦੀ ਸਿੰਘਾਂ ਅਤੇ ਐਮ. ਪੀ. ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਵਾ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨੇ ਸਾਵਣ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਕੁੱਤੇ ਵਲੋਂ ਛੇ ਸਾਲਾ ਬੱਚੀ ਨੂੰ ਗੰਭੀਰ ਜ਼ਖਮੀ ਕਰਨ ’ਤੇ ਪੁਲਿਸ ਵਲੋਂ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।