19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਦਸੂਹਾ, 18 ਅਗਸਤ (ਭੁੱਲਰ)- ਜੇ. ਸੀ.

ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਸ਼ਾਮਿਲ ਸ਼ਖ਼ਸੀਅਤਾਂ। ਤਸਵੀਰ : ਭੁੱਲਰ 19-08-2026
ਦਸੂਹਾ, 18 ਅਗਸਤ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜਿਆ ਤੀਆਂ ਦਾ ਰਵਾਇਤੀ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਰੌਣਕ ਨਾਲ ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਮੁੱਖ ਮਹਿਮਾਨ ਸਰਦਾਰਨੀ ਪ੍ਰਭਜੋਤ ਕੌਰ ਨੂੰ ‘ਜੀ ਆਇਆਂ’ ਕਹਿੰਦਿਆਂ ਤੀਆਂ ਦੇ ਤਿਉਹਾਰ ਵਰਗੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪ੍ਰਸੰਗਿਕਤਾ ਬਾਰੇ ਚਰਚਾ ਕੀਤੀ। ਸਮਾਗਮ ਦਾ ਉਦਘਾਟਨ ਪ੍ਰਭਜੋਤ ਕੌਰ ਘੁੰਮਣ ਵਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ, ਲੋਕ-ਪਰੰਪਰਾਵਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਤੀਆਂ ਦੇ ਇਸ ਰੰਗਾ-ਰੰਗ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਲੋਕ-ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦਿਆਂ ਲੋਕ-ਗੀਤਾਂ, ਗਿੱਧੇ, ਬੋਲੀਆਂ ਅਤੇ ਰਵਾਇਤੀ ਪਹਿਰਾਵਿਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਜੀਵੰਤ ਕੀਤਾ। ਸਮਾਗਮ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ। ਵਿਦਿਆਰਥਣਾਂ ਦੇ ਉਤਸ਼ਾਹ ਅਤੇ ਕਲਾਤਮਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਦਿਲਕਸ਼ ਬਣਾ ਦਿੱਤਾ। ਇਸ ਮੌਕੇ ਜਾਨਵੀ ਨੂੰ ‘ਮਿਸ ਤੀਜ’ ਚੁਣਿਆ ਗਿਆ। ਉਸ ਦੀ ਚੋਣ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ ਅਤੇ ਵਿਦਿਆਰਥਣਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਮਾਪਤੀ ਸਮਾਰੋਹ ਵਿੱਚ ਆਰਤੀ ਗੰਭੀਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿਚ ਪ੍ਰੋਫੈਸਰ ਨਿਵੇਦਿਕਾ ਨੇ ਵਿਸ਼ੇਸ਼ ਮਹਿਮਾਨਾਂ, ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਆਂ ਵਰਗੇ ਸੱਭਿਆਚਾਰਕ ਤਿਉਹਾਰ ਸਾਡੀ ਪਛਾਣ ਤੇ ਵਿਰਾਸਤ ਦੇ ਅਨਮੋਲ ਹਿੱਸੇ ਹਨ। ਇਸ ਮੌਕੇ ਪਵਨੀਤ ਕੌਰ, ਵਾਈਸ ਪ੍ਰਿੰਸੀਪਲ ਪ੍ਰੋ. ਰਾਕੇਸ਼ ਮਹਾਜਨ, ਰਜਿਸਟਰਾਰ ਡਾ. ਅਮਿਤ ਸ਼ਰਮਾ, ਡਾ. ਸੀਤਲ ਸਿੰਘ, ਡਾ. ਹਰਜੀਤ ਸਿੰਘ, ਡਾ. ਨਰਿੰਦਰਜੀਤ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ। ਮੰਚ ਸੰਚਾਲਕ ਦੀ ਭੂਮਿਕਾ ਹਰਸਿਮਰਤ ਅਤੇ ਗੌਰੀ ਨੇ ਬਾਖੂਬੀ ਨਿਭਾਈ।
ਪਿਛਲੀ ਖ਼ਬਰ ਹਲਕਾ ਵਿਧਾਇਕ ਘੁੰਮਣ ਦੇ ਯਤਨਾਂ ਸਦਕਾ ਇਲਾਕੇ ਦਾ ਹੋ ਰਿਹਾ ਵਿਕਾਸ-ਘੁੰਮਣ, ਸੰਧੂ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨੇ ਸਾਵਣ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।