20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਹਲਕਾ ਚੱਬੇਵਾਲ ਦੇ ਵਿਕਾਸ ਲਈ 5 ਕਰੋੜ ਦੀ ਗ੍ਰਾਂਟ ਜਾਰੀ

ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਸਾਡੇ ਪਿੰਡਾਂ ’ਚ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਜੁੜੀਆਂ ਬੁਨਿਆਦੀ ਸਹੂਲਤਾਂ ਅਤੇ ਜਨਤਕ ਸੁਵਿਧਾਵਾਂ ਹੋਣੀਆਂ ਚਾਹੀਦੀਆਂ ਹਨ। ਵਿਕਾਸ ਹਰ ਪਿੰਡ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਇਹ ਵਿਕਾਸ ਲੋਕਾਂ ਦੀਆਂ ਅਸਲ ਲੋੜਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ।

ਅਜੀਤ ਡੈਸਕ 20-08-2026
ਹੁਸ਼ਿਆਰਪੁਰ, 19 ਅਗਸਤ (ਬਲਜਿੰਦਰਪਾਲ ਸਿੰਘ)-ਸਾਡੇ ਪਿੰਡਾਂ ’ਚ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਜੁੜੀਆਂ ਬੁਨਿਆਦੀ ਸਹੂਲਤਾਂ ਅਤੇ ਜਨਤਕ ਸੁਵਿਧਾਵਾਂ ਹੋਣੀਆਂ ਚਾਹੀਦੀਆਂ ਹਨ। ਵਿਕਾਸ ਹਰ ਪਿੰਡ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਇਹ ਵਿਕਾਸ ਲੋਕਾਂ ਦੀਆਂ ਅਸਲ ਲੋੜਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹੁਸ਼ਿਆਰਪੁਰ ਸਥਿਤ ਬੀ.ਡੀ.ਪੀ.ਓ. ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿਚ ਡੀ.ਡੀ.ਪੀ.ਓ ਸੰਦੀਪ ਸਿੰਘ, ਬੀ.ਡੀ.ਪੀ.ਓ. ਮਾਹਿਲਪੁਰ ਕੰਵਲਜੀਤ ਸਿੰਘ, ਬੀ.ਡੀ.ਪੀ.ਓ. ਹੁਸ਼ਿਆਰਪੁਰ-2 ਪਲਵਿੰਦਰ ਸਿੰਘ ਵੀ ਸ਼ਾਮਿਲ ਹੋਏ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾ ਰਹੀ 5 ਕਰੋੜ ਰੁਪਏ ਦੀ ਗ੍ਰਾਂਟ ਸਬੰਧੀ ਬੀ.ਡੀ.ਪੀ.ਓ. ਅਧਿਕਾਰੀਆਂ, ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਨੁਮਾਇੰਦਿਆਂ ਨਾਲ ਇਹ ਵਿਸਥਾਰਪੂਰਵਕ ਮੀਟਿੰਗ ਕੀਤੀ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਇਸ ਗ੍ਰਾਂਟ ਦੀ ਵਰਤੋਂ ਵੱਖ-ਵੱਖ ਪਿੰਡਾਂ ਦੀਆਂ ਲੋੜਾਂ ਤੇ ਤਰਜੀਹਾਂ ਦੇ ਅਨੁਸਾਰ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਹਲਕੇ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਸਮਰਪਣ ਤੇ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਪਿਛਲੀ ਖ਼ਬਰ ਸਤੌਜ (ਸੰਗਰੂਰ) ਰੈਲੀ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ ਐਨ. ਪੀ. ਐੱਸ. ਮੁਲਾਜ਼ਮ- ਨਰਿੰਦਰ ਅਜਨੋਹਾ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਲਿਜਾਣ ਵਾਲੇ 3 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।