ਅਕਾਲੀ ਦਲ ਦੀ ਮੀਟਿੰਗ, ਆਗਾਮੀ ਚੋਣਾਂ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ
ੀਖੁੱਡਾ, 19 ਅਗਸਤ (ਸਰਬਜੀਤ ਸਿੰਘ)- ਪਿੰਡ ਖੁਣ-ਖੁਣ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਖੁੱਡਾ ਨਿਰਮਲ ਸਿੰਘ ਲੱਕੀ ਨੰਬਰਦਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ੀਖੁੱਡਾ, 19 ਅਗਸਤ (ਸਰਬਜੀਤ ਸਿੰਘ)- ਪਿੰਡ ਖੁਣ-ਖੁਣ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਖੁੱਡਾ ਨਿਰਮਲ ਸਿੰਘ ਲੱਕੀ ਨੰਬਰਦਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦਕ ਰਣਨੀਤੀ ਸਬੰਧੀ ਵਿਸਥਾਰ-ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਖੁੱਡਾ ਨਿਰਮਲ ਸਿੰਘ ਲੱਕੀ ਨੰਬਰਦਾਰ, ਸੁਖਵਿੰਦਰ ਸਿੰਘ ਪੰਚ, ਡਾ. ਦਰਸ਼ਨ ਸਿੰਘ ਅਤੇ ਸਰੂਪ ਸਿੰਘ ਟਿੱਲੂਵਾਲ ਨੇ ਕਿਹਾ ਕਿ ਆਗਾਮੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਚਾਹੀਦਾ ਹੈ। ਸਰਦਾਰ ਨਿਰਮਲ ਸਿੰਘ ਲੱਕੀ ਨੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸਰਕਾਰ ਹਰ ਫ਼ਰੰਟ ’ਤੇ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਪਹੁੰਚ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਤੇ ਆਪਣੇ ਦਿੱਲੀ ਸਥਿਤ ਆਕਾਵਾਂ ਦੇ ਹਿਤਾਂ ਲਈ ਪੰਜਾਬ ਦੇ ਖ਼ਜ਼ਾਨੇ ’ਤੇ ਬੋਝ ਪਾ ਰਹੀ ਹੈ ਜਦਕਿ ਸੂਬੇ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਡੀ.ਏ. ਦੇਣ ਤੋਂ ਟਾਲ਼ਾ ਵਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਅਕਾਲੀ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਪਿੰਡ ਪੱਧਰ ’ਤੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਰਦੀਪ ਸਿੰਘ ਦੀਪ, ਮਨਦੀਪ ਸਿੰਘ ਵਿਕੀ, ਪਰਮਜੀਤ ਸਿੰਘ ਪੰਚ, ਸਾਬਕਾ ਪੰਚ ਸੁਖਦੇਵ ਸਿੰਘ, ਸੁਰਿੰਦਰ ਸਿੰਘ ਪੱਪੂ, ਹਰਵਿੰਦਰ ਸਿੰਘ, ਜਸਵੰਤ ਸਿੰਘ ਸਾਬਕਾ ਪੰਚ, ਗੁਰਮੀਤ ਸਿੰਘ, ਤਰਸੇਮ ਸਿੰਘ ਸੇਮਾ, ਵਰਿੰਦਰ ਸਿੰਘ, ਲਖਵੀਰ ਸਿੰਘ ਲੱਖੀ, ਗੁਰਦੀਪ ਸਿੰਘ, ਸਰੋਜ ਰਾਣੀ ਪੰਚ, ਸ਼ਕੁੰਤਲਾ ਦੇਵੀ ਪੰਚ, ਮਨਦੀਪ ਕੌਰ, ਕਮਲਜੀਤ ਕੌਰ, ਨੀਲਮ ਰਾਣੀ, ਰਜਿੰਦਰ ਕੌਰ ਸਾਬਕਾ ਸਰਪੰਚ, ਤਰਸੇਮ ਲਾਲ ਯੋਗੀ, ਸਤਪਾਲ, ਗਗਨਦੀਪ ਸਿੰਘ ਗੱਗੀ, ਵਰਿੰਦਰ ਸਿੰਘ ਬਿੰਦਾ, ਮਨਜੀਤ ਸਿੰਘ ਤੇ ਤਰਸੇਮ ਲਾਲ ਸਮੇਤ ਹੋਰ ਪਾਰਟੀ ਵਰਕਰ ਤੇ ਪਤਵੰਤੇ ਸੱਜਣ ਹਾਜ਼ਰ ਸਨ। 19 ਐਮਯੂਕੇ14 ਪਿੰਡ ਖੁਣ-ਖੁਣ ਕਲਾਂ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਆਗੂ। ਤਸਵੀਰ : ਸਰਬਜੀਤ ਸਿੰਘ