21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਿਵਲ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਆਕਸੀਜਨ ਗੈਸ ਦੀ ਸਪਲਾਈ ਦੇਣ ਵਾਲੇ ਕਾਮਿਆਂ ਵਲੋਂ ਰੋਸ ਧਰਨਾ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਆਕਸੀਜਨ ਗੈਸ ਦੀ ਸਪਲਾਈ ਦੇਣ ਵਾਲੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ‘ਚ ਕੰਮ ਕਰ ਰਹੇ ਹਨ ਪਰ ਅਜੇ ਵੀ ਉਨ੍ਹਾਂ ਦੀ ਤਨਖ਼ਾਹ ਸਿਰਫ਼ 10 ਹਜ਼ਾਰ ਰੁਪਏ ਦੇ ਕਰੀਬ ਹੈ ਜਿਸ ਕਾਰਨ ਮਹਿੰਗਾਈ ਦੇ ਦੌਰ ‘ਚ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ।

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਆਕਸੀਜਨ ਗੈਸ ਦੀ ਸਪਲਾਈ ਦੇਣ ਵਾਲੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ‘ਚ ਕੰਮ ਕਰ ਰਹੇ ਹਨ ਪਰ ਅਜੇ ਵੀ ਉਨ੍ਹਾਂ ਦੀ ਤਨਖ਼ਾਹ ਸਿਰਫ਼ 10 ਹਜ਼ਾਰ ਰੁਪਏ ਦੇ ਕਰੀਬ ਹੈ ਜਿਸ ਕਾਰਨ ਮਹਿੰਗਾਈ ਦੇ ਦੌਰ ‘ਚ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਮੰਗ ਪੱਤਰ ਸਰਕਾਰ ਦੇ ਮੰਤਰੀਆਂ ਨੂੰ ਦੇ ਚੁੱਕੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਹਿਲਾ ਦੀ ਮੌਤ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਅਗਲੀ ਖ਼ਬਰ ਨਾਬਾਲਗ ਭੈਣਾਂ ਨੂੰ ਵਰਗਲਾ ਕੇ ਕਿਧਰੇ ਲਿਜਾਣ ਵਾਲੇ 5 ਵਿਅਕਤੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।