21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ - ਮਨਜੀਤ ਸਿੰਘ ਦਸੂਹਾ

ਟਾਂਡਾ ਉੜਮੁੜ, 20 ਅਗਸਤ (ਕੁਲਬੀਰ ਸਿੰਘ ਗੁਰਾਇਆ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਦਿਨ ਸ਼ੁੱਕਰਵਾਰ ਦੇ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਜਥੇਬੰਦੀ ਵਲੋਂ ਪੂਰਨ ਤੌਰ ’ਤੇ ਸਮਰਥਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।

ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਤੇ ਹੋਰ। ਤਸਵੀਰ : ਗੁਰਾਇਆ 21-08-2026
ਟਾਂਡਾ ਉੜਮੁੜ, 20 ਅਗਸਤ (ਕੁਲਬੀਰ ਸਿੰਘ ਗੁਰਾਇਆ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਦਿਨ ਸ਼ੁੱਕਰਵਾਰ ਦੇ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਜਥੇਬੰਦੀ ਵਲੋਂ ਪੂਰਨ ਤੌਰ ’ਤੇ ਸਮਰਥਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਲਈ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਪੂਰਾ ਇਨ ਬਿਨ ਲਾਗੂ ਕੀਤਾ ਜਾਵੇਗਾ ਤੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਵਰਕਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਕੇਂਦਰ ਦੀਆਂ ਸਰਕਾਰਾਂ ਤੇ ਪੰਜਾਬ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਹੈ ਜੋ ਕਿ ਬੰਦੀ ਸਿੰਘਾਂ ਦੇ ਨਾਲ ਬਹੁਤ ਵੱਡਾ ਧੋਖਾ ਤੇ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਇੱਕ ਦੇਸ਼ ਦੇ ਵਿਚ ਦੋ ਕਾਨੂੰਨ ਲਾਗੂ ਨਹੀਂ ਹੋ ਸਕਦੇ ਕਿ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਉਹਨਾਂ ਨੂੰ ਬਿਨਾਂ ਵਜ੍ਹਾ ਜੇਲ੍ਹਾਂ ਵਿਚ ਡੱਕ ਕੇ ਕੋਰਟਾਂ ਦੇ ਫ਼ੈਸਲੇ ਦੀਆਂ ਧੱਜੀਆਂ ਉਡਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਵੇਂ ਕਾਂਗਰਸ ਦੀਆਂ ਸਰਕਾਰਾਂ ਹੋਣ ਜਾਂ ਭਾਰਤੀ ਜਨਤਾ ਪਾਰਟੀ ਦੀਆਂ ਹੋਣ ਇਨ੍ਹਾਂ ਸਰਕਾਰਾਂ ਨੇ ਹਮੇਸ਼ਾ ਸਿੱਖ ਕੌਮ ਨਾਲ ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੌਮੀ ਇਨਸਾਫ਼ ਮੋਰਚੇ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਮਿਲ ਰਿਹਾ ਹੈ, ਉਸ ਤੋਂ ਸਪਸ਼ਟ ਸੰਕੇਤ ਹਨ ਕਿ ਬੰਦੀ ਸਿੰਘਾਂ ਨੂੰ ਹੁਣ ਜ਼ਿਆਦਾ ਚਿਰ ਜੇਲ੍ਹਾਂ ਵਿਚ ਸਰਕਾਰਾਂ ਨਹੀਂ ਡੱਕ ਸਕਣਗੀਆਂ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਗੋਲਡੀ ਦਸੂਹਾ ਨੇ ਵੀ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਵੱਡਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਅਵਤਾਰ ਸਿੰਘ ਜੌਹਲ, ਕੁਲਵਿੰਦਰ ਸਿੰਘ ਜੰਡਾ, ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਗੋਲਡੀ ਦਸੂਹਾ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਲਖਵੰਤ ਸਿੰਘ ਚੀਮਾ ਦਸੂਹਾ, ਪਰਮਜੀਤ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਸਿੰਘਪੁਰ ਜੱਟਾਂ, ਜਥੇ ਜਸਵਿੰਦਰ ਸਿੰਘ, ਮਨੀ ਸਿੰਘ ਕਲੋਆ, ਗੁਰਦੇਵ ਸਿੰਘ ਜੀਆ ਨੱਥਾ, ਬਲਜੀਤ ਸਿੰਘ ਕਾਨੂੰਗੋ, ਬਲਵਿੰਦਰ ਸਿੰਘ ਮਿਆਣੀ, ਬਾਬਾ ਰਜਿੰਦਰ ਸਿੰਘ ਖੁੱਡਾ, ਹੁਕਮਪ੍ਰੀਤ ਸਿੰਘ ਬਗੋਲਾ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਗੁਰਦੇਵ ਸਿੰਘ ਸੱਲਾਂ, ਸੁਰਜੀਤ ਸਿੰਘ ਖ਼ਾਲਸਾ, ਪੰਚ ਪ੍ਰਿਥੀਪਾਲ ਸਿੰਘ ਬੋਲੇਵਾਲ, ਰਵਿੰਦਰ ਸਿੰਘ ਮੋਮੀ, ਸੁਖਦੇਵ ਸਿੰਘ ਸੁੱਖੀ, ਮਨਜੀਤ ਸਿੰਘ ਸੋਨੂੰ, ਜਰਨੈਲ ਸਿੰਘ ਗੋਮਰਾ, ਸੁਖਵਿੰਦਰ ਸਿੰਘ ਬਾਗੀ, ਸੁਖਬੀਰ ਸਿੰਘ, ਸੰਦੀਪ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਟਰ ਤੇ ਟਰਾਲੇ ਦੀ ਆਹਮੋ ਸਾਹਮਣੇ ਹੋਈ ਟੱਕਰ, 1 ਦੀ ਮੌਤ ਅਗਲੀ ਖ਼ਬਰ ਪਿੰਡ ਪਤਿਆਲ ਨਜ਼ਦੀਕ ਬੱਸ ਤੇ ਮੋਟਰਸਾਈਕਲ ਹਾਦਸੇ ’ਚ ਦੋ ਹਲਾਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।