21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੜਕ ਹਾਦਸੇ ’ਚ ਔਰਤ ਦੀ ਮੌਤ

ਟਾਂਡਾ ਉੜਮੁੜ, 20 ਅਗਸਤ (ਕੁਲਬੀਰ ਸਿੰਘ ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੁਰਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਫੁੱਟਪਾਥ ’ਤੇ ਕੰਮ ਕਰ ਰਹੀ ਔਰਤ ਦੀ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਈ 66 ਸਾਲਾ ਔਰਤ ਦੀ ਪਹਿਚਾਣ ਸੁਮਿੱਤਰੀ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਬੋਦਲ ਛਾਉਣੀ ਵਜੋਂ ਹੋਈ ਹੈ ।

ਅਜੀਤ ਡੈਸਕ 21-08-2026
ਟਾਂਡਾ ਉੜਮੁੜ, 20 ਅਗਸਤ (ਕੁਲਬੀਰ ਸਿੰਘ ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੁਰਾਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਫੁੱਟਪਾਥ ’ਤੇ ਕੰਮ ਕਰ ਰਹੀ ਔਰਤ ਦੀ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਈ 66 ਸਾਲਾ ਔਰਤ ਦੀ ਪਹਿਚਾਣ ਸੁਮਿੱਤਰੀ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਬੋਦਲ ਛਾਉਣੀ ਵਜੋਂ ਹੋਈ ਹੈ । ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੁਮਿੱਤਰੀ ਕੌਰ ਪ੍ਰਾਈਵੇਟ ਠੇਕੇਦਾਰ ਲਈ ਹੋਰਨਾਂ ਮਜ਼ਦੂਰਾਂ ਨਾਲ ਮਿਲ ਕੇ ਗੁਰਦੁਆਰਾ ਨਾਨਕ ਦਰਬਾਰ ਨੇੜੇ ਸੜਕ ਕਿਨਾਰੇ ਫੁੱਟਪਾਥ ਤੋਂ ਘਾਹ ਕੱਟਣ ਦਾ ਕੰਮ ਕਰਨ ਲਈ ਸੜਕ ਕਿਨਾਰੇ ਖੜ੍ਹੀ ਸੀ ਤਾਂ ਕੰਮ ਕਰਨ ਲਈ ਠੇਕੇਦਾਰ ਵੱਲੋਂ ਲਗਾਈਆਂ ਰੋਕਾਂ ਦੇ ਬਾਵਜੂਦ ਲਾਪਰਵਾਹ ਮੋਟਰਸਾਈਕਲ ਸਵਾਰ ਨੇ ਸੁਮਿੱਤਰੀ ਕੌਰ ਦੇ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਾਂਡਾ ਪੁਲਿਸ ਨੇ ਮ੍ਰਿਤਕ ਔਰਤ ਦੇ ਪੁੱਤਰ ਸੋਮ ਲਾਲ ਦੇ ਬਿਆਨ ਦੇ ਆਧਾਰ ’ਤੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਲਖਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਭੈਣੀ ਬਾਂਗਰ (ਕਾਦੀਆਂ) ਜਿਲ੍ਹਾ ਗੁਰਦਾਸਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।
ਪਿਛਲੀ ਖ਼ਬਰ ਮੁਢਲੀ ਵੋਟਰ ਸੂਚੀ ਸੰਬੰਧੀ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।