21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੁਢਲੀ ਵੋਟਰ ਸੂਚੀ ਸੰਬੰਧੀ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗ- ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ. ਆਈ.

ਅਜੀਤ ਡੈਸਕ 21-08-2026
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ 13 ਅਗਸਤ ਨੂੰ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕੁੱਲ 1,601 ਪੋਲਿੰਗ ਸਟੇਸ਼ਨ ਹਨ ਤੇ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 11,69,930 ਵੋਟਰ ਦਰਜ ਹਨ। ਇਨ੍ਹਾਂ ਵਿੱਚ 6,06,876 ਪੁਰਸ਼, 5,63,024 ਮਹਿਲਾਵਾਂ ਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਜਿਨ੍ਹਾਂ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤੇ ਜਿਨ੍ਹਾਂ ਦੀ ਉਮਰ 1 ਅਕਤੂਬਰ ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚ ਦਰਜ ਕਿਸੇ ਨਾਮ ‘ਤੇ ਇਤਰਾਜ਼ ਜਾਂ ਨਾਮ ਹਟਾਉਣ ਲਈ ਫਾਰਮ ਨੰਬਰ 7 ਤੇ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਹ ਅਰਜ਼ੀਆਂ ਸਬੰਧਤ ਬੀ.ਐਲ.ਓ./ਈ.ਆਰ.ਓ. ਦਫ਼ਤਰ ਵਿੱਚ ਜਾਂ ਆਨਲਾਈਨ ਵੋਟਰ ਹੈਲਪਲਾਈਨ ਰਾਹੀਂ ਵੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਅਨਮੈਪ ਵੋਟਰ ਅਤੇ ਮੈਪਿੰਗ ਦੌਰਾਨ ਪਾਇਆਂ ਗਈਆਂ ਤਰੁਟੀਆਂ ਦੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਅਕਾਲੀ ਆਗੂ ਅਮਰਜੀਤ ਸਿੰਘ ਚੌਹਾਨ ਨਮਿੱਤ ਸ਼ਰਧਾਂਜਲੀ ਸਮਾਗਮ 23 ਨੂੰ ਅਗਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।