23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਵੀਂ ਜੁਆਇੰਟ ਐਕਸ਼ਨ ਕਮੇਟੀ ਪਾਵਰਕਾਮ ਹੁਸ਼ਿਆਰਪੁਰ ਦੀ ਚੋਣ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ)-ਪਾਵਰਕਾਮ ਦੀ ਓ. ਐਂਡ.

ਅਜੀਤ ਡੈਸਕ 23-08-2026
ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ)-ਪਾਵਰਕਾਮ ਦੀ ਓ. ਐਂਡ. ਐਮ. ਡਵੀਜ਼ਨ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਜੁਆਇੰਟ ਐਕਸ਼ਨ ਕਮੇਟੀ ਪਾਵਰਕਾਮ ਹੁਸ਼ਿਆਰਪੁਰ ਦੀ ਮੀਟਿੰਗ ਹੋਈ। ਇਸ ਮੌਕੇ ਸਰਬ ਸੰਮਤੀ ਨਾਲ ਪੁਰਾਣੀ ਜੁਆਇੰਟ ਐਕਸ਼ਨ ਕਮੇਟੀ ਨੂੰ ਭੰਗ ਕਰਕੇ ਨਵੀਂ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਸਰਬ ਸੰਮਤੀ ਨਾਲ ਸ਼ਿਵਦਾਸ ਸਿੰਘ ਨੂੰ ਪ੍ਰਧਾਨ, ਗੁਰਦੀਪ ਸਿੰਘ ਨੂੰ ਸਕੱਤਰ, ਅਮਿਤ ਸੈਣੀ ਨੂੰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ, ਅਸ਼ਵਨੀ ਕੁਮਾਰ ਨੂੰ ਸਹਾਇਕ ਸਕੱਤਰ, ਹਰਵਿੰਦਰ ਸਿੰਘ ਨੂੰ ਵਿੱਤ ਸਕੱਤਰ, ਸੰਦੀਪ ਸਿੰਘ ਨੂੰ ਸਹਾਇਕ ਵਿੱਤ ਸਕੱਤਰ ਤੇ ਗੁਰਵਿੰਦਰ ਸਿੰਘ ਨੂੰ ਕਾਨੂੰਨੀ ਸਲਾਹਕਾਰ ਚੁਣਿਆ ਗਿਆ। ਚੁਣੇ ਅਹੁਦੇਦਾਰਾਂ ਨੇ ਕਮੇਟੀ ਦੇ ਮੈਂਬਰਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਤੇ ਹੱਕੀ ਮੰਗਾਂ ਦੇ ਹੱਲ ਲਈ ਡੱਟ ਕੇ ਕੰਮ ਕਰਨ ਦਾ ਪ੍ਰਣ ਲਿਆ। ਉਨ੍ਹਾਂ ਹੁਸ਼ਿਆਰਪੁਰ ਡਵੀਜ਼ਨ ਦੇ ਸਮੂਹ ਵਰਕਰਾਂ ਨੂੰ ਯਕੀਨ ਦਵਾਇਆ ਕਿ ਕਮੇਟੀ ਉਨ੍ਹਾਂ ਦੀ ਮੱਦਦ ਲਈ ਤਤਕਾਲ ਹਾਜ਼ਰ ਹੋਵੇਗੀ।
ਪਿਛਲੀ ਖ਼ਬਰ ਦੇਸ਼ ਭਗਤ ਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਦੇ ਰੈੱਡ ਰਿਬਨ ਕਲੱਬ ਨੇ ਨਸ਼ਿਆਂ ਵਿਰੁੱਧ ਸਹੁੰ ਚੁਕਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।