ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਸਦਮਾ, ਭਰਾ ਦਾ ਦਿਹਾਂਤ
ਨੌਸ਼ਹਿਰਾ ਪੱਤਣ, 22 ਅਗਸਤ (ਗੁਰਜੀਤ ਸਿੰਘ ਭੰਮਰਾ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਬਲਵਿੰਦਰ ਸਿੰਘ ਬਾਜਵਾ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸੁਖਦੇਵ ਸਿੰਘ ਬਾਜਵਾ ਜੋ ਕਿ ਪਿਛਲੇ ਦਿਨੀਂ ਮਿਤੀ 14 ਅਗਸਤ 2026 ਨੂੰ ਅਚਾਨਕ ਇਸ ਸੰਸਾਰ ਤੋਂ ਅਕਾਲ ਚਲਾਣਾ ਕਰ ਗਏ ਜਿਸ ਨਾਲ ਪਰਿਵਾਰ ਗਹਿਰੇ ਸਦਮੇ ਵਿਚ ਹੈ। ਉਨ੍ਹਾਂ ਵਲੋਂ ਇਹ ਦੱਸਿਆ ਗਿਆ ਕਿ ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਭੋਗ ਮਿਤੀ 23 ਅਗਸਤ 2026 ਨੂੰ ਉਨ੍ਹਾਂ ਦੇ ਜੱਦੀ ਪਿੰਡ ਪੁਲਪੁਖਤਾ ਵਿਖੇ ਦੁਪਹਿਰ 1 ਵਜੇ ਪਾਏ ਜਾਣਗੇ।
ਅਜੀਤ ਡੈਸਕ
23-08-2026