23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤੀਆਂ ਦਾ ਤਿਉਹਾਰ ਮਨਾਇਆ

ਤਲਵਾੜਾ, 22 ਅਗਸਤ (ਮਨੀਸ਼ਾ ਮਹਿਤਾ)- ਪਿਛਲੇ ਦਿਨੀਂ ਦਾਤਾਰਪੁਰ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖ਼ੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਮਹਿਲਾਵਾਂ ਵਲੋਂ ਪੰਜਾਬੀ ਸਭਿਆਚਾਰ ਤੇ ਰਵਾਇਤੀ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

ਅਜੀਤ ਡੈਸਕ 23-08-2026
ਤਲਵਾੜਾ, 22 ਅਗਸਤ (ਮਨੀਸ਼ਾ ਮਹਿਤਾ)- ਪਿਛਲੇ ਦਿਨੀਂ ਦਾਤਾਰਪੁਰ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖ਼ੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਮਹਿਲਾਵਾਂ ਵਲੋਂ ਪੰਜਾਬੀ ਸਭਿਆਚਾਰ ਤੇ ਰਵਾਇਤੀ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਦਸੂਹਾ ਹਲਕੇ ਦੇ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਉਨ੍ਹਾਂ ਦੀ ਪਤਨੀ ਪ੍ਰਭਜੋਤ ਕੌਰ ਘੁੰਮਣ ਅਤੇ ਉਨ੍ਹਾਂ ਦੇ ਭਰਾ ‘ਆਪ’ ਨੇਤਾ ਬਰਿੰਦਰ ਇਕਬਾਲ ਸਿੰਘ ਬਿੰਦੂ ਘੁੰਮਣ ਦੀ ਪਤਨੀ ਪਵਨੀਤ ਕੌਰ ਘੁੰਮਣ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਸਮਾਗਮ ਵਿਚ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਵਿੰਦਰ ਕੌਰ, ਜੋਸ਼ਨਾ ਠਾਕੁਰ, ਰੇਨੂੰ ਬਾਲਾ, ਸੁਮਨ ਰਾਜਪੂਤ, ਸਰਪੰਚ ਰੀਨਾ ਦੇਵੀ, ਕਮਲਜੀਤ ਕੌਰ, ਰੋਹਿਤ, ਰੰਜਨਾ ਕੁਮਾਰੀ, ਪ੍ਰਭਾ ਕੌਸ਼ਲ, ਨੇਹਾ ਡਡਵਾਲ, ਪਰਮਜੀਤ ਕੌਰ, ਜਸਵੰਤ ਕੌਰ, ਅੰਕਿਤਾ ਠਾਕੁਰ ਤੇ ਹੋਰ ਮਹਿਲਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮਹਿਲਾਵਾਂ ਵਲੋਂ ਰਵਾਇਤੀ ਖਾਣ ਪੀਣ ਤੇ ਸਭਿਆਚਾਰਕ ਰੰਗਾ ਨਾਲ ਜੁੜੀਆਂ ਗਤੀਵਿਧੀਆਂ ਦਾ ਵੀ ਆਨੰਦ ਮਾਣਿਆ ਗਿਆ। ਪ੍ਰਬੰਧਕ ਮਹਿਲਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਰਿਟਾਇਰਡ ਕਰਮਚਾਰੀ ਵੈਲਫੇਅਰ ਯੂਨੀਅਨ ਵਲੋਂ ਮੇਅਰ ਦਾ ਸਨਮਾਨ ਅਗਲੀ ਖ਼ਬਰ ਖੜਕਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।