24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

- ਰਹੀਮਪੁਰ ਸਬਜ਼ੀ ਮੰਡੀ ਹੱਤਿਆ ਕਾਂਡ- 24 ਘੰਟੇ ਬਾਅਦ ਵੀ ਪੁਲਿਸ ਦੇ ਹੱਥ ਪੂਰੀ ਤਰ੍ਹਾਂ ਖ਼ਾਲੀ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸਥਾਨਕ ਰਹੀਮਪੁਰ ਸਬਜ਼ੀ ਮੰਡੀ ’ਚ ਬੀਤੇ ਕੱਲ੍ਹ ਦਿਨ ਦਿਹਾੜੇ ਨੌਜਵਾਨ ਮਨਪ੍ਰੀਤ ਸਿੰਘ ਹੋਈ ਹੱਤਿਆ ਦੇ 24 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਪੁਲਿਸ ਦੇ ਹੱਥ ਅਜੇ ਤੱਕ ਖ਼ਾਲੀ ਹਨ ਅਤੇ ਮਾਮਲੇ ’ਚ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਜ਼ਿਕਰਯੋਗ ਹੈ ਕਿ ਸਨਿਚਰਵਾਰ ਦੁਪਹਿਰ ਕਰੀਬ 3 ਵਜੇ ਰਹੀਮਪੁਰ ਸਬਜ਼ੀ ਮੰਡੀ ’ਚ ਅਣਪਛਾਤੇ ਹਮਲਾਵਰਾਂ ਨੇ ਮਨਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਸੀ ਜਿਸਦੇ ਚੱਲਦਿਆਂ ਮਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਉਸਦੇ ਦੋ ਹੋਰ ਸਾਥੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਸਨ।

ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸਥਾਨਕ ਰਹੀਮਪੁਰ ਸਬਜ਼ੀ ਮੰਡੀ ’ਚ ਬੀਤੇ ਕੱਲ੍ਹ ਦਿਨ ਦਿਹਾੜੇ ਨੌਜਵਾਨ ਮਨਪ੍ਰੀਤ ਸਿੰਘ ਹੋਈ ਹੱਤਿਆ ਦੇ 24 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਪੁਲਿਸ ਦੇ ਹੱਥ ਅਜੇ ਤੱਕ ਖ਼ਾਲੀ ਹਨ ਅਤੇ ਮਾਮਲੇ ’ਚ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਜ਼ਿਕਰਯੋਗ ਹੈ ਕਿ ਸਨਿਚਰਵਾਰ ਦੁਪਹਿਰ ਕਰੀਬ 3 ਵਜੇ ਰਹੀਮਪੁਰ ਸਬਜ਼ੀ ਮੰਡੀ ’ਚ ਅਣਪਛਾਤੇ ਹਮਲਾਵਰਾਂ ਨੇ ਮਨਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਸੀ ਜਿਸਦੇ ਚੱਲਦਿਆਂ ਮਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਉਸਦੇ ਦੋ ਹੋਰ ਸਾਥੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਸਨ। ਉਕਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਹਮਲਾਵਰ ਫ਼ਰਾਰ ਹੋ ਗਏ ਸਨ। ਅਜੇ ਤੱਕ ਵੀ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਾ ਹੋਣ ਦੇ ਚੱਲਦਿਆਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਜਾਂਚ ਦੌਰਾਨ ਕੁੱਝ ਅਹਿਮ ਸੁਰਾਗ ਉਨ੍ਹਾਂ ਦੇ ਹੱਥ ਲੱਗੇ ਹਨ, ਜਿਨ੍ਹਾਂ ਨੂੰ ਆਪਸ ਜੋੜ ਕੇ ਦੋਸ਼ੀਆਂ ਤੱਕ ਪਹੁੰਚਣ ਦਾ ਯਤਨ ਕੀਤਾ ਜਾ ਰਿਹਾ ਹੈ। ਡੀ.ਐੱਸ.ਪੀ. ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਘਟਨਾ ਵਾਲੇ ਸਥਾਨ ਅਤੇ ਆਸ ਪਾਸ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਵੱਖ-ਵੱਖ ਆਧੁਨਿਕ ਤਕਨੀਕਾਂ ਵੀ ਅਪਣਾਈਆਂ ਜਾ ਰਹੀਆਂ ਹਨ। ਉਕਤ ਹੱਤਿਆ ਵਾਲੇ ਮਾਮਲੇ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਪੋਸਟ ਨੂੰ ਲੈ ਕੇ ਵੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਪੋਸਟ ’ਚ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਦੇ ਹੋਏ ਇਸ ਨੂੰ ਪੁਰਾਣੀ ਰੰਜਿਸ਼ ਤੇ ਕੁੱਝ ਲੋਕਾਂ ਦਾ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਡੀ.ਐੱਸ.ਪੀ. ਨੇ ਕਿਹਾ ਕਿ ਉਕਤ ਪੋਸਟ ਵੀ ਜਾਂਚ ਦੇ ਦਾਅਰੇ ’ਚ ਹੈ ਪਰ ਇਸ ਸੰਬੰਧੀ ਕੋਈ ਖ਼ੁਲਾਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਇਸ ਦੌਰਾਨ ਮਨਪ੍ਰੀਤ ਦੇ ਕੁੱਝ ਸਮਾਂ ਪਹਿਲਾਂ ਹੀ ਕੇਂਦਰੀ ਜੇਲ੍ਹ ਤੋਂ ਜ਼ਮਾਨਤ ਤੇ ਬਾਹਰ ਆਉਣ ਦੀ ਗੱਲ ਵੀ ਸਾਹਮਣੇ ਆਈ ਸੀ ਤੇ ਪੁਲਿਸ ਇਸ ਪਹਿਲੂ ਦੇ ਨਾਲ ਨਾਲ ਕਿਸੇ ਪੁਰਾਣੀ ਰੰਜਿਸ਼ ਜਾਂ ਝਗੜੇ ਦੀ ਸੰਭਾਵਨਾ ਨੂੰ ਲੈ ਕੇ ਜਾਂਚ ’ਚ ਜੁਟੀ ਹੋਈ ਹੈ।
ਪਿਛਲੀ ਖ਼ਬਰ ਸਰਕਾਰ ਬਿਨਾਂ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰੇ-ਭਾਈ ਜਸਬੀਰ ਸਿੰਘ ਰੋਡੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ’ਚ ਬ... ਅਗਲੀ ਖ਼ਬਰ ਗੜ੍ਹਸ਼ੰਕਰ - ਕੋਟ ਫ਼ਤੂਹੀ ਸੜਕ ਦੀ ਹਾਲਤ ਵਿਗੜਨੀ ਸ਼ੁਰੂ, ਕੁਝ ਸਮਾਂ ਪਹਿਲਾਂ ਹੀ ਬਣੀ ਸੀ ਸੜਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।