24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਿਹਤ ਵਿਭਾਗ ਵਲੋਂ ਡੀ.ਏ.ਵੀ. ਸਕੂਲ ਪੱਟੀ ਦੇ ਬੱਚਿਆਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਕੈਂਪ

ਹੁਸ਼ਿਆਰਪੁਰ, 23 ਅਗਸਤ (ਹਰਪ੍ਰੀਤ ਕੌਰ)- ਬੱਚਿਆਂ ਦੀ ਸਿਹਤ ਦੀ ਸੰਭਾਲ ਅਤੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਡੀ.

ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਹਰਪ੍ਰੀਤ ਕੌਰ)- ਬੱਚਿਆਂ ਦੀ ਸਿਹਤ ਦੀ ਸੰਭਾਲ ਅਤੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਡੀ.ਏ.ਵੀ ਸਕੂਲ ਪੱਟੀ ਦੇ ਬੱਚਿਆਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਸੀ.ਐਚ.ਸੀ ਹਾਰਟਾ ਬਡਲਾ ਵਿਖੇ ਕਰਵਾਈ ਗਈ। ਓਪਥੈਲਮਿਕ ਅਫਸਰ ਤਰਸੇਮ ਲਾਲ ਨੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ। ਅੱਖਾਂ ਵਿੱਚ ਲਾਲੀ, ਜਲਣ, ਖੁਜਲੀ, ਪਾਣੀ ਆਉਣਾ, ਦਰਦ, ਅੱਖਾਂ ਨੂੰ ਵਾਰ-ਵਾਰ ਮਲਣਾ, ਧੁੰਦਲਾ ਦਿਖਾਈ ਦੇਣਾ, ਸਿਰ ਦਰਦ ਤੇ ਪੜ੍ਹਣ ਜਾਂ ਕਲਾਸ ਵਿੱਚ ਬਲੈਕਬੋਰਡ ਦੇਖਣ ਵਿੱਚ ਦਿੱਕਤ ਆਦਿ ਲੱਛਣਾਂ ਬਾਰੇ ਜਾਣਕਾਰੀ ਲਈ ਗਈ। ਤਰਸੇਮ ਲਾਲ ਨੇ ਦੱਸਿਆ ਕਿ ਬੱਚਿਆਂ ਵਿੱਚ ਨਜ਼ਰ ਦੀ ਕਮੀ ਕਈ ਵਾਰ ਹੌਲੀ-ਹੌਲੀ ਵਿਕਸਿਤ ਹੁੰਦੀ ਹੈ ਤੇ ਬੱਚੇ ਇਸ ਨੂੰ ਆਮ ਸਮੱਸਿਆ ਸਮਝ ਕੇ ਅਣਡਿੱਠਾ ਕਰ ਸਕਦੇ ਹਨ। ਇਸ ਲਈ ਸਕੂਲੀ ਬੱਚਿਆਂ ਦੀ ਨਿਯਮਿਤ ਅੱਖਾਂ ਦੀ ਸਕ੍ਰੀਨਿੰਗ ਬਹੁਤ ਮਹੱਤਵਪੂਰਨ ਹੈ ਕਿਉਂਕਿ ਸਮੇਂ ਸਿਰ ਪਛਾਣ ਹੋਣ ਨਾਲ ਨਜ਼ਰ ਨਾਲ ਸਬੰਧਤ ਸਮੱਸਿਆਵਾਂ ਦਾ ਉਚਿਤ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨਾਂ ਬੱਚਿਆਂ ਨੂੰ ਅੱਖਾਂ ਦੀ ਸਹੀ ਸੰਭਾਲ ਸਬੰਧੀ ਜਾਗਰੂਕ ਕੀਤਾ। ਮਾਪਿਆਂ ਨੂੰ ਵੀ ਬੱਚਿਆਂ ਦੀਆਂ ਅੱਖਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਵਿੱਚ ਨਜ਼ਰ ਨਾਲ ਸਬੰਧਤ ਕੋਈ ਲੱਛਣ ਦਿਖਾਈ ਦੇਣ ਤਾਂ ਅੱਖਾਂ ਦੀ ਜਾਂਚ ਜ਼ਰੂਰ ਕਰਵਾਈ ਜਾਵੇ।
ਪਿਛਲੀ ਖ਼ਬਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਨੁੱਕੜ ਨਾਟਕ ਰਾਹੀਂ ਬਜ਼ੁਰਗਾਂ ਦੇ ਸਤਿਕਾਰ ਦਾ ਸੰਦੇਸ਼ ਦਿੰਦੇ ਹੋਏ ਵਿਦਿਆਰਥੀ। ਸੇਂਟ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਨੇ ਮਨੁੱਖੀ ਬਰਾਬਰੀ ਅਤੇ ਕਰਮ ਦੀ ਮਹੱਤਤਾ ਦਾ ਸੰਦੇਸ਼ ਦਿੱਤਾ- ਡਾ. ਰਵਜੋਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।