ਗੁਰਦੁਆਰਾ ਸਿੰਘ ਸਭਾ ਬਾਹਲਾ ’ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ
ਗੜ੍ਹਦੀਵਾਲਾ, 23 ਅਗਸਤ (ਚੱਗਰ)-ਗੁਰਦੁਆਰਾ ਸਿੰਘ ਸਭਾ ਪਿੰਡ ਬਾਹਲਾ ਦੇ ਸਮੂਹ ਪ੍ਰਬੰਧਕਾਂ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜੇ ਵਾਲਿਆਂ ਦੀ ਪ੍ਰੇਰਨਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਮੋਹਨ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੀਵਨ ਸਿੰਘ ਤੇ ਸਮੂਹ ਪ੍ਰਬੰਧਕਾਂ ਵੱਲੋਂ ਸਮਾਗਮ ਦੌਰਾਨ ਦਿੱਤੇ ਗਏ ਸਹਿਯੋਗ ਲਈ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।
ਅਜੀਤ ਡੈਸਕ
24-08-2026