26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲੋਕਤੰਤਰੀ ਭਾਗੀਦਾਰੀ ਮਜ਼ਬੂਤ ਕਰਨ ਲਈ ਨੌਜਵਾਨ ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ- ਕਰਮਜੀਤ ਕੌਰ

ਹੁਸ਼ਿਆਰਪੁਰ, 24 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਏ ਗਏ ਵੋਟਰ ਰਜਿਸਟਰੇਸ਼ਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੈਂਪ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਅਤੇ ਲੋਕਤੰਤਰ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕੀਤਾ।

ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਏ ਗਏ ਵੋਟਰ ਰਜਿਸਟਰੇਸ਼ਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੈਂਪ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਅਤੇ ਲੋਕਤੰਤਰ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਕਰਮਜੀਤ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ। ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰੇਕ ਯੋਗ ਨੌਜਵਾਨ ਦਾ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਦੇਸ਼ ਦੇ ਭਵਿੱਖ ਨੂੰ ਬਿਹਤਰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ‘ਮੇਰੀ ਵੋਟ, ਮੇਰਾ ਅਧਿਕਾਰ-ਮੇਰਾ ਫ਼ਰਜ਼’ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਰਕਾਰੀ ਕਾਲਜ ਦੀ ਪ੍ਰਿੰ. ਡਾ. ਸਵਿਤਾ ਗੁਪਤਾ, ਅਸਿਸਟੈਂਟ ਪ੍ਰੋਫੈਸਰ ਤੇ ਐੱਸ.ਆਈ.ਆਰ. ਨੋਡਲ ਅਫ਼ਸਰ ਤਜਿੰਦਰ ਸਿੰਘ ਅਤੇ ਈ.ਐਲ.ਸੀ. ਤੇ ਸਵੀਪ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਚੋਹਾਲ ’ਚ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਹਰਿਆਣਾ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਮਿਲੇ ਐਮ.ਐਸ.ਪੀ. ਤੇ ਫ਼ਸਲ ਬੀਮਾ- ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।