25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

27 ਅਗਸਤ ਦਾ ਸੰਘਰਸ਼ ਪੰਜਾਬ ਦੇ ਇਤਿਹਾਸ ’ਚ ਮੀਲ ਪੱਥਰ ਸਾਬਤ ਹੋਵੇਗਾ - ਮੁਲਾਜ਼ਮ ਆਗੂ

ਤਲਵਾੜਾ, 24 ਅਗਸਤ (ਐੱਚ. ਐੱਸ.

ਪੀ.ਡਬਲਿਊ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਤਲਵਾੜਾ ਦੇ ਪ੍ਰਧਾਨ ਰਾਜੀਵ ਸ਼ਰਮਾ ਦੀ ਅਗਵਾਈ ਵਿਚ ਹੋਈ ਮੀਟਿੰਗ ਦਾ ਦ੍ਰਿਸ਼। ਤਸਵੀਰ : ਐਚ. ਐਸ. ਮਿੱਠੂ 25-08-2026
ਤਲਵਾੜਾ, 24 ਅਗਸਤ (ਐੱਚ. ਐੱਸ. ਮਿੱਠੂ)- 27 ਅਗਸਤ ਨੂੰ ਪੰਜਾਬ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਸਫਲ ਬਣਾਉਣ ਲਈ ਤਲਵਾੜਾ ਵਿਖੇ ਮੁਲਾਜ਼ਮ ਆਗੂਆਂ ਵਲੋਂ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 27 ਅਗਸਤ ਦਾ ਸੰਘਰਸ਼ ਪੰਜਾਬ ਦੇ ਇਤਿਹਾਸ ਵਿਚ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਪੀ.ਡਬਲਿਊ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਤਲਵਾੜਾ ਦੇ ਪ੍ਰਧਾਨ ਰਾਜੀਵ ਸ਼ਰਮਾ, ਜਨਰਲ ਸਕੱਤਰ ਸ਼ਾਮ ਸਿੰਘ ਬਟਵਾਰਾ, ਪ.ਸ.ਸ.ਫ. ਬਲਾਕ ਤਲਵਾੜਾ ਦੇ ਸਕੱਤਰ ਵਰਿੰਦਰ ਵਿਕੀ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਸੂਬਾ ਕਨਵੀਨਰ ਜਸਬੀਰ ਸਿੰਘ ਤਲਵਾੜਾ, ਜੀ.ਟੀ.ਯੂ. ਦੇ ਪ੍ਰਧਾਨ ਨਰੇਸ਼ ਮਿੱਡਾ, ਪੁਰਾਣੀ ਪੈਨਸ਼ਨ ਬਹਾਲੀ ਬਲਾਕ ਤਲਵਾੜਾ ਦੇ ਕਨਵੀਨਰ ਨਿਰਮਲ ਬੱਧਣ, ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਸੁਸ਼ਮਾ ਦੇਵੀ ਅਤੇ ਮਿਡ ਡੇ ਮੀਲ ਵਰਕਰਾਂ ਵਲੋਂ ਬਖ਼ਤਾਵਰ ਸਿੰਘ ਤੇ ਰਣਜੀਤ ਕੌਰ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ, ਆਊਟ ਸੋਰਸ, ਇਨਲਿਸਟਮੈਂਟ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ, ਪੈਨਸ਼ਨਰ ਤੇ 2.59 ਦਾ ਗੁਣਾਂਕ ਲਗਾਇਆ ਜਾਵੇ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਆਗੂਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ। ਆਗੂਆਂ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ 27 ਅਗਸਤ ਦੇ ਸੰਘਰਸ਼ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਨੂੰ ਸਫਲ ਬਣਾਇਆ ਜਾਵੇ।
ਪਿਛਲੀ ਖ਼ਬਰ ਡਾ . ਮਰਵਾਹਾ ਦੀ ਯਾਦ ਵਿਚ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਜਸਵੀਰ ਸਿੰਘ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ 31 ਲੱਖ ਦੇ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।