ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਭੰਗਾਲਾ, 25 ਅਗਸਤ (ਬਲਵਿੰਦਰ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਸੱਭਿਆਚਾਰਕ ਕਲੱਬ ਵਲੋਂ ਤੀਆਂ ਦਾ ਪਵਿੱਤਰ ਅਤੇ ਰੰਗਾ-ਰੰਗ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਕੈਂਪਸ ਦੇ ਚੇਅਰਮੈਨ ਸੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਕੈਂਪਸ ਡਾਇਰੈਕਟਰ ਡਾ.
ਭੰਗਾਲਾ, 25 ਅਗਸਤ (ਬਲਵਿੰਦਰ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਸੱਭਿਆਚਾਰਕ ਕਲੱਬ ਵਲੋਂ ਤੀਆਂ ਦਾ ਪਵਿੱਤਰ ਅਤੇ ਰੰਗਾ-ਰੰਗ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਕੈਂਪਸ ਦੇ ਚੇਅਰਮੈਨ ਸੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਸੱਭਿਆਚਾਰਕ ਕਲੱਬ ਦੇ ਮੈਂਬਰਾਂ ਤਨਮੀਤ ਕੌਰ ਅਤੇ ਸਿਮਰਨਜੀਤ ਕੌਰ ਦੀ ਦੇਖ-ਰੇਖ ਹੇਠ ਉਲੀਕੇ ਗਏ ਇਸ ਪ੍ਰੋਗਰਾਮ ਵਿੱਚ ਕਾਲਜ ਦੇ ਸਮੂਹ ਫੈਕਲਟੀ ਮੈਂਬਰਾਂ ਨੇ ਰਵਾਇਤੀ ਪਹਿਰਾਵੇ ਵਿਚ ਸਜ-ਧਜ ਕੇ ਹਿੱਸਾ ਲਿਆ। ਚੇਅਰਮੈਨ ਸੁਰਜੀਤ ਸਿੰਘ ਨੇ ਸਮੂਹ ਸਟਾਫ਼ ਨੂੰ ਤੀਆਂ ਦੀ ਵਧਾਈ ਦਿੰਦਿਆਂ ਕਿਹਾ, ਅਜਿਹੇ ਤਿਉਹਾਰ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦੀ ਜਿਉਂਦੀ-ਜਾਗਦੀ ਮਿਸਾਲ ਹਨ, ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਦੇ ਹਨ। ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਸੱਭਿਆਚਾਰਕ ਕਲੱਬ ਦੇ ਯਤਨਾਂ ਨੂੰ ਸਲਾਹੁੰਦੇ ਹੋਏ ਕਿਹਾ ਕਿ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਅਜਿਹੇ ਸੱਭਿਆਚਾਰਕ ਸਮਾਗਮ ਅਧਿਆਪਕਾਂ ਵਿਚ ਆਪਸੀ ਸਾਂਝ ਅਤੇ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੇ ਹਨ। ਇਸ ਮੌਕੇ ਅਧਿਆਪਕਾਵਾਂ ਵਲੋਂ ਸੱਭਿਆਚਾਰ ਦੀਆਂ ਅਲੱਗ ਅਲੱਗ ਵੰਨਗੀਆਂ ਤੇ ਝਲਕੀਆਂ ਪੇਸ਼ ਕੀਤੀਆਂ ਗਈਆਂ। ਕਲੱਬ ਮੈਂਬਰਾਂ ਤਨਮੀਤ ਕੌਰ ਅਤੇ ਸਿਮਰਨਜੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਨੇ ਮਾਹੌਲ ਨੂੰ ਹੋਰ ਵੀ ਖੁਸ਼ਨੁਮਾ ਬਣਾ ਦਿੱਤਾ। ਅੰਤ ਵਿੱਚ ਪ੍ਰਬੰਧਕਾਂ ਵਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।