27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਜਿੰਪਾ ਵਲੋਂ ਪਿੰਡ ਨਾਰੂ ਨੰਗਲ ਖ਼ਾਸ ’ਚ ਖੇਡ ਮੈਦਾਨ ਦਾ ਉਦਘਾਟਨ

ਹੁਸ਼ਿਆਰਪੁਰ, 26 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਅਜੀਤ ਡੈਸਕ 27-08-2026
ਹੁਸ਼ਿਆਰਪੁਰ, 26 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੱਕ ਆਧੁਨਿਕ ਖੇਡ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਖਿਡਾਰੀ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ, ਸੂਬਾ ਤੇ ਕੌਮੀ ਪੱਧਰ ਤੱਕ ਪਹੁੰਚ ਸਕਣ। ਇਸ ਮੌਕੇ ਸਰਪੰਚ ਊਸ਼ਾ ਰਾਣੀ, ਸਰਪੰਚ ਰੇਸ਼ਮ ਸਿੰਘ, ਪਵਨ ਸ਼ਰਮਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।