28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੀ.ਐੱਚ.ਸੀ. ਭੂੰਗਾ ਵਿਖੇ ਹੜਤਾਲ ਦੌਰਾਨ ਓ.ਪੀ.ਡੀ. ਸੇਵਾਵਾਂ ਬੰਦ ਰਹੀਆਂ

ਹਰਿਆਣਾ, 27 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਐਲਾਨੇ ਗਏ ਸੰਘਰਸ਼ ਤੇ ਹੜਤਾਲ ਦਾ ਸਮਰਥਨ ਕਰਦੇ ਹੋਏ ਪੀ. ਐੱਚ.

ਅਜੀਤ ਡੈਸਕ 28-08-2026
ਹਰਿਆਣਾ, 27 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਐਲਾਨੇ ਗਏ ਸੰਘਰਸ਼ ਤੇ ਹੜਤਾਲ ਦਾ ਸਮਰਥਨ ਕਰਦੇ ਹੋਏ ਪੀ.ਐੱਚ.ਸੀ. ਭੂੰਗਾ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਮਰਥਨ ਕੀਤਾ ਗਿਆ ਜਦਕਿ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਹੋਈਆਂ ਸਨ ਅਤੇ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਇਸ ਸਮੇਂ ਪੀ.ਐੱਚ.ਸੀ. ਭੂੰਗਾ ਅਧੀਨ ਕੰਮ ਕਰਦੇ ਵੱਖ-ਵੱਖ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੱਚ.ਸੀ. ਭੂੰਗਾ ਅਧੀਨ ਕੰਮ ਕਰਦੇ ਮੁਲਾਜ਼ਮ ਸੈਕਟਰੀਏਟ ਹੁਸ਼ਿਆਰਪੁਰ ਸਾਹਮਣੇ ਲਗਾਏ ਗਏ ਧਰਨੇ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਦੇ ਹੋਏ ਸਰਕਾਰ ਖ਼ਿਲਾਫ਼ ਰੋਸ ਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਦੇ ਹੋਏ ਲਾਗੂ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਡਾਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਪੀ.ਐੱਚ.ਸੀ. ਭੂੰਗਾ ਦੇ ਸਮੂਹ ਡਾਕਟਰ ਕਲਮ ਛੋੜ ਹੜਤਾਲ ’ਤੇ ਹਨ। ਇਸ ਮੌਕੇ ਬਲਵਿੰਦਰ ਸਿੰਘ ਸੀਨੀਅਰ ਫਾਰਮੇਸੀ ਅਫ਼ਸਰ ਸੀ.ਐੱਚ.ਸੀ. ਭੂੰਗਾ, ਜਸਤਿੰਦਰ ਸਿੰਘ ਬੀ.ਈ.ਈ., ਕਰਮਜੀਤ ਸਿੰਘ ਹੈਲਥ ਵਰਕਰ, ਸਟਾਫ਼ ਨਰਸ ਸੰਦੀਪ ਕੌਰ, ਗਗਨਦੀਪ ਸਟਾਫ਼ ਨਰਸ, ਗਗਨਪ੍ਰੀਤ ਫਾਰਮੇਸੀ ਅਫ਼ਸਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਵਿਰੁੱਧ ਹੁਸ਼ਿਆਰਪੁਰ ’ਚ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਠੇਕੇਦਾਰ ਦੀ ਲਾਪ੍ਰਵਾਹੀ : ਅੱਡਾ ਬਾਗਪੁਰ ਤੋਂ ਸਟਿਆਣਾ ਤੱਕ ਬਣਨ ਵਾਲੀ ਸੜਕ ’ਤੇ ਪੱਥਰ ਪਾ ਕੇ ਛੱਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।