28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਾਪੂ ਤਰਸੇਮ ਸਿੰਘ ਦੀ ਅਗਵਾਈ ’ਚ ਅਨੇਕਾਂ ਆਗੂ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ

ਹੁਸ਼ਿਆਰਪੁਰ, 27 ਅਗਸਤ (ਨਰਿੰਦਰ ਸਿੰਘ ਬੱਡਲਾ) -ਹਲਕਾ ਗੜ੍ਹਸ਼ੰਕਰ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਤਰਸੇਮ ਸਿੰਘ ਜੱਸੋਵਾਲ ਦੀ ਪ੍ਰੇਰਨਾ ਸਦਕਾ ਗੜ੍ਹਸ਼ੰਕਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਕਲ ਪ੍ਰਧਾਨ ਤੇ ਹੋਰਨਾਂ ਜ਼ਿਲ੍ਹਾ ਅਹੁਦੇਦਾਰਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਪਾਰਟੀ ‘ਚ ਸ਼ਾਮਿਲ ਹੋਣ ਵਾਲਿਆਂ ਦਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਐਕਟਿੰਗ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 28-08-2026
ਹੁਸ਼ਿਆਰਪੁਰ, 27 ਅਗਸਤ (ਨਰਿੰਦਰ ਸਿੰਘ ਬੱਡਲਾ) -ਹਲਕਾ ਗੜ੍ਹਸ਼ੰਕਰ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਤਰਸੇਮ ਸਿੰਘ ਜੱਸੋਵਾਲ ਦੀ ਪ੍ਰੇਰਨਾ ਸਦਕਾ ਗੜ੍ਹਸ਼ੰਕਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਕਲ ਪ੍ਰਧਾਨ ਤੇ ਹੋਰਨਾਂ ਜ਼ਿਲ੍ਹਾ ਅਹੁਦੇਦਾਰਾਂ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਪੱਲਾ ਫੜ੍ਹ ਲਿਆ। ਇਸ ਮੌਕੇ ਪਾਰਟੀ ‘ਚ ਸ਼ਾਮਿਲ ਹੋਣ ਵਾਲਿਆਂ ਦਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਐਕਟਿੰਗ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਆਗੂਆਂ ਮਹਿੰਦਰ ਸਿੰਘ ਮੋਰਾਂਵਾਲੀ ਜ਼ਿਲ੍ਹਾ ਡੈਲੀਗੇਟ ਤੇ ਸਰਕਲ ਪ੍ਰਧਾਨ ਗੜ੍ਹਸ਼ੰਕਰ, ਪਰਮਜੀਤ ਸਿੰਘ ਪੱਦੀ ਸਰਕਲ ਪ੍ਰਧਾਨ ਮਾਹਿਲਪੁਰ, ਜ਼ਿਲ੍ਹਾ ਮੀਤ ਪ੍ਰਧਾਨ ਮਹਾਂ ਸਿੰਘ ਖ਼ਾਲਸਾ, ਅਜੀਤ ਸਿੰਘ ਰਾਮਗੜ੍ਹੀਆ ਨੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਹੋਰਨਾਂ ਪਾਰਟੀਆਂ ਦੇ ਆਗੂ ਤੇ ਵਰਕਰ ਅਕਾਲੀ ਦਲ (ਵਾਰਿਸ ਪੰਜਾਬ ਦੇ) ‘ਚ ਸ਼ਾਮਿਲ ਹੋ ਰਹੇ ਹਨ ਤੇ ਆਉਣ ਵਾਲੇ ਸਮੇਂ ‘ਚ ਹੁਸ਼ਿਆਰਪੁਰ ਤੇ ਨਵਾਂਸ਼ਹਿਰ ‘ਚ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।
ਪਿਛਲੀ ਖ਼ਬਰ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ’ਚ ਮਹਿੰਗਾਈ ਖ਼ਿਲਾਫ਼ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਖੰਡ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਰਸੋਈ ਦਾ ਸਵਾਦ ਕੀਤਾ ਖ਼ਰਾਬ - ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।