29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਧਾਇਕ ਜਿੰਪਾ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹੁਸ਼ਿਆਰਪੁਰ, 28 ਅਗਸਤ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀ ਤੇ ਜਨਤਾ ਵਿਚਕਾਰ ਸਿੱਧਾ ਸੰਵਾਦ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਕੜੀ ਹੈ ਅਤੇ ਇਸੇ ਸੰਵਾਦ ਰਾਹੀਂ ਇਲਾਕੇ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਬਿਹਤਰ ਵਿਕਾਸ ਦੀ ਦਿਸ਼ਾ ਤੈਅ ਕੀਤੀ ਜਾ ਸਕਦੀ ਹੈ।

ਅਜੀਤ ਡੈਸਕ 29-08-2026
ਹੁਸ਼ਿਆਰਪੁਰ, 28 ਅਗਸਤ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀ ਤੇ ਜਨਤਾ ਵਿਚਕਾਰ ਸਿੱਧਾ ਸੰਵਾਦ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਕੜੀ ਹੈ ਅਤੇ ਇਸੇ ਸੰਵਾਦ ਰਾਹੀਂ ਇਲਾਕੇ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਬਿਹਤਰ ਵਿਕਾਸ ਦੀ ਦਿਸ਼ਾ ਤੈਅ ਕੀਤੀ ਜਾ ਸਕਦੀ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਤੇ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਜੇਕਰ ਲੋਕਾਂ ਦੀ ਗੱਲ ਉਨ੍ਹਾਂ ਦੇ ਪਿੰਡ ਵਿਚ ਆ ਕੇ ਸੁਣੀ ਜਾਵੇ ਤਾਂ ਸਮੱਸਿਆਵਾਂ ਦਾ ਹੱਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਲੋਕਾਂ ਨਾਲ ਬੈਠ ਕੇ ਇਹ ਸਮਝਣਾ ਵੀ ਹੈ ਕਿ ਵਿਕਾਸ ਦੇ ਮਾਮਲੇ ਵਿਚ ਪਿੰਡ ਦੀਆਂ ਮੁੱਖ ਤਰਜੀਹਾਂ ਕੀ ਹਨ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਦੌਰਾਨ ਸੰਜੀਵ ਤਲਵਾੜ, ਸੋਹਣ ਸਿੰਘ ਠੰ... ਅਗਲੀ ਖ਼ਬਰ ਵਧ ਰਹੀ ਮਹਿੰਗਾਈ ਨੇ ਰਸੋਈ ਦਾ ਬਜਟ ਵਿਗਾੜਿਆ - ਤਰਸੇਮ ਮਿਨਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।