ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਭਰਾਵਾਂ ਦੇ ਗੁੱਟਾਂ ’ਤੇ ਭੈਣਾਂ ਨੇ ਬੰਨ੍ਹੀਆਂ ਰੱਖੜੀਆਂ
ਹੁਸ਼ਿਆਰਪੁਰ , 28 ਅਗਸਤ ( ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )- ਭੈਣ - ਭਰਾ ਦੇ ਪਵਿੱਤਰ ਰਿਸ਼ਤੇ ਅਤੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਕੀਤੇ ਵਿਸ਼ੇਸ਼ ਪ੍ਰਬੰਧਾਂ ਦੇ ਚੱਲਦਿਆਂ ਜੇਲ੍ਹ ‘ ਚ ਬੰਦ ਕੈਦੀਆਂ ਦੇ ਰੱਖੜੀ ਬੰਨ੍ਹਣ ਲਈ ਉਨ੍ਹਾਂ ਦੀਆਂ ਭੈਣ ਪਹੁੰਚੀਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ , ਜੇਲ੍ਹ ਮੰਤਰੀ ਤੇ ਪ੍ਰਿਜ਼ਨ ਹੈੱਡਕੁਆਰਟਰਜ਼ ਦੇ ਏ .
ਹੁਸ਼ਿਆਰਪੁਰ , 28 ਅਗਸਤ ( ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )- ਭੈਣ - ਭਰਾ ਦੇ ਪਵਿੱਤਰ ਰਿਸ਼ਤੇ ਅਤੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਕੀਤੇ ਵਿਸ਼ੇਸ਼ ਪ੍ਰਬੰਧਾਂ ਦੇ ਚੱਲਦਿਆਂ ਜੇਲ੍ਹ ‘ ਚ ਬੰਦ ਕੈਦੀਆਂ ਦੇ ਰੱਖੜੀ ਬੰਨ੍ਹਣ ਲਈ ਉਨ੍ਹਾਂ ਦੀਆਂ ਭੈਣ ਪਹੁੰਚੀਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ , ਜੇਲ੍ਹ ਮੰਤਰੀ ਤੇ ਪ੍ਰਿਜ਼ਨ ਹੈੱਡਕੁਆਰਟਰਜ਼ ਦੇ ਏ . ਡੀ . ਜੀ . ਪੀ . ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨਾਲ ਰੱਖੜੀ ਦਾ ਤਿਉਹਾਰ ਬੜੇ ਆਦਰ ਤੇ ਪਿਆਰ ਨਾਲ ਮਨਾਇਆ ਗਿਆ । ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਮੁੱਖ ਗੇਟ ‘ ਤੇ ਆਉਣ ਵਾਲੀਆਂ ਭੈਣਾਂ ਤੇ ਪਰਿਵਾਰਕ ਮੈਂਬਰਾਂ ਲਈ ਟੈਂਟ ਲਗਾ ਕੇ ਚਾਹ - ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਤੇ ਜੇਲ੍ਹ ਅੰਦਰ ਆਹਮੋ - ਸਾਹਮਣੇ ਬਿਠਾ ਕੇ ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਮੁਲਾਕਾਤ ਕਰਵਾਈ ਗਈ । ਇਸ ਤੋਂ ਇਲਾਵਾ ਜੇਲ੍ਹ ‘ ਚ ਬੰਦ ਮਹਿਲਾ ਕੈਦੀਆਂ ਲਈ ਵੀ ਆਪਣੇ ਭਰਾਵਾਂ ਨੂੰ ਮਿਲਣ ਅਤੇ ਰੱਖੜੀ ਬੰਨ੍ਹਣ ਦੇ ਬਰਾਬਰ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਅਜਿਹੇ ਪ੍ਰਬੰਧਾਂ ਨਾਲ ਕੈਦੀਆਂ ਦੇ ਮਨ ‘ ਚ ਇਕ ਸਕਾਰਾਤਮਿਕ ਬਦਲਾਅ ਆਉਂਦਾ ਹੈ , ਜੋ ਉਨ੍ਹਾਂ ਨੂੰ ਅਪਰਾਧ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਛੱਡ ਕੇ ਸਮਾਜ ਵਿਚ ਇਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਵਜੋਂ ਜੀਵਨ ਬਿਤਾਉਣ ਲਈ ਪ੍ਰੇਰਿਤ ਕਰਦਾ ਹੈ ।