31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ

ਗੜ੍ਹਸ਼ੰਕਰ, 30 ਅਗਸਤ (ਧਾਲੀਵਾਲ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਦਿੱਤੀ ਮੀਟਿੰਗ ਤੋਂ ਮੁਕਰਨ ਅਤੇ ਪਰਸੋਨਲ ਵਿਭਾਗ ਵੱਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਦੇ ਕੱਢੇ ਗਏ ਪੱਤਰ ਖ਼ਿਲਾਫ਼ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਧਮਕੇ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ। ਡੀ.

ਅਜੀਤ ਡੈਸਕ 31-08-2026
ਗੜ੍ਹਸ਼ੰਕਰ, 30 ਅਗਸਤ (ਧਾਲੀਵਾਲ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਦਿੱਤੀ ਮੀਟਿੰਗ ਤੋਂ ਮੁਕਰਨ ਅਤੇ ਪਰਸੋਨਲ ਵਿਭਾਗ ਵੱਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਦੇ ਕੱਢੇ ਗਏ ਪੱਤਰ ਖ਼ਿਲਾਫ਼ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਧਮਕੇ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ। ਡੀ.ਟੀ.ਐੱਫ. ਆਗੂ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਕੁਮਾਰ ਗੌਰਵ, ਅਸ਼ਨੀ ਕੁਮਾਰ, ਬਲਜੀਤ ਸਿੰਘ ਮਹਿਮੋਵਾਲ, ਅਜੇ ਕੁਮਾਰ, ਕਰਨੈਲ ਸਿੰਘ ਖਾਨਪੁਰ, ਮਨਜੀਤ ਸਿੰਘ ਸੈਣੀ, ਵਿਨੈ ਕੁਮਾਰ, ਪ੍ਰਵੀਨ ਕੁਮਾਰ, ਪ੍ਰਦੀਪ ਕੁਮਾਰ, ਸੱਤਪਾਲ ਕਲੇਰ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵੱਡੀ ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ 27 ਅਗਸਤ ਦਾ ਸਮਾਂ ਦਿੱਤਾ ਸੀ ਪਰ ਮੀਟਿੰਗ ਵਿਚ ਬੁਲਾ ਕੇ ਖੜ੍ਹੇ ਪੈਰ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਟਵੀਟ ਪਾ ਕੇ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਕਿ ਹੜਤਾਲ ਤੇ ਮੀਟਿੰਗ ਨਾਲ ਨਾਲ ਨਹੀਂ ਚੱਲ ਸਕਦੀਆਂ। ਉਸ ਦੇ ਨਾਲ ਹੀ ਪ੍ਰਸੋਨਲ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਖ਼ਿਲਾਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮੁੱਖ ਮੰਤਰੀ ਦੀ ਅਰਥੀ ਸਾੜਨ ਤੇ ਸਕੂਲਾਂ ਵਿਚ ਉਕਤ ਧਮਕੀ ਭਰੇ ਪੱਤਰ ਨੂੰ ਸਾੜਨ ਦਾ ਸੱਦਾ ਦਿੱਤਾ ਗਿਆ ਸੀ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਮਘਾਣੀਆਂ, ਖੁਸ਼ਵਿੰਦਰ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਸੁਨੀਤਾ ਕੁਮਾਰੀ, ਅਮਨਦੀਪ ਕੌਰ, ਪਰਜਿੰਦਰ ਲੇਹਲ, ਸੁਖਬੀਰ ਸਿੰਘ, ਰੁਪਿੰਦਰ ਸਿੰਘ, ਇੰਦਰਜੀਤ ਕੌਰ, ਕਵਿਤਾ, ਬਲਵਿੰਦਰ ਖਾਨਪੁਰ, ਤਰਸੇਮ ਕੌਰ, ਬਲਵੀਰ ਕੌਰ, ਪੂਨਮ ਰਾਣੀ, ਕਮਲੇਸ਼ ਕੌਰ ਨੇ ਹਿੱਸਾ ਲਿਆ।
ਪਿਛਲੀ ਖ਼ਬਰ ਕੁੱਟਮਾਰ ਦਾ ਸ਼ਿਕਾਰ ਨੌਜਵਾਨ 1 ਮਹੀਨੇ ਤੋਂ ਲੜ ਰਿਹੈ ਜ਼ਿੰਦਗੀ-ਮੌਤ ਦੀ ਲੜਾਈ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸਬੰਧੀ ਬੀ.ਕੇ.ਯੂ. ਰਾਜੇਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।