ਸਰਕਾਰ ਵਲੋਂ ਵਾਰ-ਵਾਰ ਮੀਟਿੰਗ ਰੱਦ ਕਰਨ ’ਤੇ ਮੁਲਾਜ਼ਮ ਤੇ ਪੈਨਸ਼ਨਰ ਨਿਰਾਸ਼-ਆਗੂ
ਕੋਟਫ਼ਤੂਹੀ, 30 ਅਗਸਤ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਟਾਲਮਟੋਲ ਦੀ ਨੀਤੀ ਅਤੇ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਲਈ ਸਮਾਂ ਦੇ ਕੇ ਮੰਗਾਂ ਨੂੰ ਲਟਕਾਉਣ ਨਾਲ ਮੁਲਾਜ਼ਮ-ਪੈਨਸ਼ਨਰ ਵਰਗ ਵਿਚ ਘੋਰ ਨਿਰਾਸ਼ਾ ਪਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਮੀਟਿੰਗ ਰੱਦ ਕਰਨ ਨਾਲ ਮੁਲਾਜ਼ਮ-ਪੈਨਸ਼ਨਰ ਵਰਗ ਸਰਕਾਰ ਤੋਂ ਬਹੁਤ ਨਾਰਾਜ਼ ਹੈ।
ਅਜੀਤ ਡੈਸਕ
31-08-2026