ਬਾਬਾ ਨੰਦ ਲਾਲ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ
ਨੰਗਲ ਬਿਹਾਲਾਂ, 30 ਅਗਸਤ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਉਮੰਗ ਨਾਲ ਹਿੱਸਾ ਲਿਆ । ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਲੋਂ ਆਪਣੀ ਕਲਾਤਮਿਕ ਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ।
ਅਜੀਤ ਡੈਸਕ
31-08-2026