05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਰੋਹ

ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ, ਜਿਸ ਵਿਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਵੀ ਸਮਾਰੋਹ ’ਚ ਸ਼ਿਰਕਤ ਕੀਤੀ।

ਅਜੀਤ ਡੈਸਕ 05-09-2026
ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ, ਜਿਸ ਵਿਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਵੀ ਸਮਾਰੋਹ ’ਚ ਸ਼ਿਰਕਤ ਕੀਤੀ। ਇਸ ਦੌਰਾਨ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ’ਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਜਸਮੀਤ ਐਵਾਰਡ ਨਾਲ ਸਨਮਾਨਿਤ ਕੀਤਾ। ਵਰਣਨਯੋਗ ਹੈ ਕਿ ਇਹ ਐਵਾਰਡ ਸਕੂਲ ਦੇ ਸਕੱਤਰ ਕਰਨਲ ਗੁਰਮੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਮਧੁਮੀਤ ਕੌਰ ਵਲੋਂ ਆਪਣੇ ਪੁੱਤਰ ਜਸਮੀਤ ਦੀ ਯਾਦ ’ਚ ਦਿੱਤਾ ਜਾਂਦਾ ਹੈ। ਇਸ ਮੌਕੇ ਅਧਿਆਪਕਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਆਪਣੇ ਸੰਬੋਧਨ ’ਚ ਰਾਜਪਾਲ ਕਵਿੰਦਰ ਗੁਪਤਾ ਨੇ ਕਿਹਾ ਕਿ ਬੱਚਿਆਂ ਦੀ ਸਿਖਿਆ ਤੇ ਸਰਬਪੱਖੀ ਵਿਕਾਸ ’ਚ ਅਧਿਆਪਕ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਇਸ ਮੌਕੇ ਆਸ਼ਾਦੀਪ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਤੇ ਪ੍ਰਿੰਸੀਪਲ ਸ਼ੈਲੀ ਸ਼ਰਮਾ ਨੇ ਕਿਹਾ ਕਿ ਵਿਸ਼ੇਸ਼ ਬੱਚਿਆਂ ਨੂੰ ਸਿਖਿਆ ਤੇ ਹੋਰ ਲੋੜੀਦੀਆਂ ਸੇਵਾਵਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਸੰਸਥਾ ਦੀ ਪਹਿਲ ਹੈ। ਸਮਾਰੋਹ ’ਚ ਪਰਮਜੀਤ ਸਿੰਘ ਸਚਦੇਵਾ, ਲੈਕਚਰਾਰ ਨਿਰਵੈਰ ਕੌਰ, ਸੁਨੀਤਾ ਰਾਣੀ, ਅੰਜਨਾ, ਕਮਲਜੀਤ ਕੌਰ, ਅਜੀਤ ਯਾਦਵ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੌਰਮਿੰਟ ਕਾਲਜ ਰਿਟਾਇਰਡ ਟੀਚਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੂਬਾ ਸਰਕਾਰ ਤੋਂ ਡੀ. ਏ. ਦੀ ਬਰਾਬਰੀ ਦੀ ਮੰਗ ਯੂ. ਜੀ. ਸੀ... ਅਗਲੀ ਖ਼ਬਰ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਦੇ ਸੰਬੰਧ ’ਚ ਪੁਲਿਸ ਵਲੋਂ ਦੋ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।